ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਲਹਿਰਾਉਣਗੇ ਕੌਮੀ ਝੰਡਾ
ਫ਼ਤਹਿਗੜ੍ਹ ਸਾਹਿਬ, 13 ਅਗਸਤ (ਮਨਪ੍ਰੀਤ ਸਿੰਘ)-ਆਜ਼ਾਦੀ ਦਿਵਸ ਸੰਬੰਧੀ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ.
ਫ਼ਤਹਿਗੜ੍ਹ ਸਾਹਿਬ, 13 ਅਗਸਤ (ਮਨਪ੍ਰੀਤ ਸਿੰਘ)-ਆਜ਼ਾਦੀ ਦਿਵਸ ਸੰਬੰਧੀ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਆਜ਼ਾਦੀ ਦਿਵਸ ਸਮਾਰੋਹ ਲਈ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ, ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਨੇ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਟਾਂ, ਬੈਂਡ ਵਲੋਂ ਪਰੇਡ ਵਿਚ ਹਿੱਸਾ ਲਿਆ। ਉਪਰੰਤ ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਸਮੂਹ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਕਰੁਣਾ ਗੁਪਤਾ ਸਮੇਤ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।