14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 13 ਅਗਸਤ (ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਪਬਲਿਕ ਕਾਲਜ, ਐਨ. ਐਸ.

Ad Position 21
No active advertisement
ਅਜੀਤ ਡੈਸਕ 14-08-2026
ਮੰਡੀ ਗੋਬਿੰਦਗੜ੍ਹ, 13 ਅਗਸਤ (ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਪਬਲਿਕ ਕਾਲਜ, ਐਨ. ਐਸ. ਐਸ ਇਕਾਈ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਸਮਾਜ ਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ, ਜ਼ਿੰਮੇਵਾਰੀ ਅਤੇ ਸ਼ਕਤੀ ਤੋਂ ਜਾਣੂ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦਿਆਂ ਰਾਸ਼ਟਰ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕਾਰਾਤਮਿਕ ਸੋਚ, ਅਨੁਸ਼ਾਸਨ ਅਤੇ ਮਿਹਨਤ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਨੇ ਯੁਵਾ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾ ਕੇ ਸਮਾਜ ਵਿਚ ਵੱਡਾ ਬਦਲਾਅ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਸੇਵਾ, ਵਾਤਾਵਰਨ ਸੁਰੱਖਿਆ, ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਭਾਸ਼ਨ ਅਤੇ ਕਲਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਨੌਜਵਾਨਾਂ ਨਾਲ ਜੁੜੇ ਸਮਾਜਿਕ, ਸਭਿਆਚਾਰਕ ਤੇ ਰਾਸ਼ਟਰੀ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀਸ ਪੋਸਟਰ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਦਿੱਤਾ ਸ਼ਾਂਤੀ ਤੇ ਸਦਭਾਵਨਾ ਦਾ ਸੰਦੇਸ਼ ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਲੰਗਰ ਸੇਵਾ ਪ੍ਰਾਜੈਕਟ ਤਹਿਤ ਕੀਤੀ ਲੰਗਰ ਸੇਵਾ
Ad Position 24