15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਿਹਪੁਰ ਵਿਖੇ 80ਵਾਂ ਸੁਤੰਤਰਤਾ ਦਿਵਸ ਤੇ ਤੀਆਂ ਦਾ ਮਨਾਇਆ ਤਿਉਹਾਰ

ਸਮਾਣਾ, 14 ਅਗਸਤ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ 80ਵਾਂ ਸੁਤੰਤਰਤਾ ਦਿਵਸ ਤੇ ਤੀਆਂ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ।

Ad Position 21
No active advertisement
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਦੀਆਂ ਵਿਦਿਆਰਥਣਾਂ ਪੰਜਾਬੀ ਸੱਭਿਆਰਚਾਰ ਦੇ ਪ੍ਰਤੀਕ ਚਰਖੇ ਦੀ ਪੇਸ਼ਕਾਰੀ ਕਰਦੀਆਂ ਹੋਈਆਂ। ਤਸਵੀਰ-ਸਾਹਿਬ ਸਿੰਘ 15-08-2026
ਸਮਾਣਾ, 14 ਅਗਸਤ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ 80ਵਾਂ ਸੁਤੰਤਰਤਾ ਦਿਵਸ ਤੇ ਤੀਆਂ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਤੇ ਪਿ੍ਸੀਪਲ ਸੁਨੀਤਾ ਰਾਣੀ ਵਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ ਮੈਂਬਰਾਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਵਿਦਿਆਰਥੀਆਂ ਵਲੋਂ ਮਾਰਚ ਪਾਸਟ, ਰਾਸ਼ਟਰੀ ਗੀਤ, ਦੇਸ਼-ਭਗਤੀ ਦੇ ਗੀਤ ਤੇ ਦੇਸ਼-ਭਗਤੀ ਨਾਲ ਸੰਬੰਧਤ ਨਾਟਕ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਦੇਸ਼-ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਉਪਰੰਤ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਤੀਆਂ ਦਾ ਤਿਉਹਾਰ ਵੀ ਉਤਸ਼ਾਹ ਨਾਲ ਮਨਾਇਆ। ਵਿਦਿਆਰਥਣਾਂ ਵਲੋਂ ਪੰਜਾਬੀ ਲੋਕ-ਨਾਚ ਗਿੱਧਾ, ਕਿੱਕਲੀ ਤੇ ਹੋਰ ਪੁਰਾਤਨ ਲੋਕ-ਨਾਚਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਉੱਪ-ਪ੍ਰਧਾਨ ਗੁਲਜ਼ਾਰ ਸਿੰਘ, ਖਜ਼ਾਨਚੀ ਜਸਵੰਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ ਢਿੱਲੋਂ, ਸਕੂਲ ਪਿ੍ਸੀਪਲ ਸੁਨੀਤਾ ਰਾਣੀ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਦੀ ਭਰਪੂਰ ਪ੍ਰਸੰਸਾ ਕੀਤੀ। ਉਨਾਂ ਨੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਇਸ ਨੂੰ ਅਗਲੀ ਪੀੜੀ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਮੌਕੇ ਮਨਦੀਪ ਕੌਰ ਨਾਗਰਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ-ਮੁੱਖ ਮੰਤਰੀ
Ad Position 24