15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਮੌਕੇ ਮਨਦੀਪ ਕੌਰ ਨਾਗਰਾ ਨੇ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਰੋਜ਼ਾ ਸ਼ਰੀਫ਼ ਵਿਖੇ ਸਾਲਾਨਾ ਉਰਸ ਦੇ ਤੀਜੇ ਦਿਨ ਸਮਾਗਮ ਪੂਰੀ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਦੁਆ ਕੀਤੀ।

Ad Position 21
No active advertisement
ਅਜੀਤ ਡੈਸਕ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਰੋਜ਼ਾ ਸ਼ਰੀਫ਼ ਵਿਖੇ ਸਾਲਾਨਾ ਉਰਸ ਦੇ ਤੀਜੇ ਦਿਨ ਸਮਾਗਮ ਪੂਰੀ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਦੁਆ ਕੀਤੀ। ਇਸ ਮੌਕੇ ਬੀਬੀ ਨਾਗਰਾ ਨੇ ਕਿਹਾ ਕਿ ਰੋਜ਼ਾ ਸ਼ਰੀਫ਼ ਦੀ ਪਵਿੱਤਰ ਧਰਤੀ ’ਤੇ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀਆਂ ਹਨ। ਇਹ ਪਵਿੱਤਰ ਅਸਥਾਨ ਸਾਂਝੀਵਾਲਤਾ, ਭਾਈਚਾਰੇ, ਆਪਸੀ ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਧਰਮ ਸਾਨੂੰ ਮਨੁੱਖਤਾ ਦੀ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪੇ੍ਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕ ਸਦੀਆਂ ਤੋਂ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨਾਲ ਰਹਿੰਦੇ ਆ ਰਹੇ ਹਨ। ਸਾਡੀ ਅਮੀਰ ਵਿਰਾਸਤ ਸਾਨੂੰ ਸਾਂਝੀਵਾਲਤਾ, ਆਪਸੀ ਸਤਿਕਾਰ ਅਤੇ ਭਾਈਚਾਰਕ ਏਕਤਾ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਅੰਦਰ ਪਿਆਰ, ਨਿਮਰਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਆਪਣੀ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਦੇ ਹਨ। ਇਸ ਮੌਕੇ ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਸਈਅਦ ਸਾਦਿਕ ਰਜ਼ਾ, ਬਲਾਕ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਕੌਂਸਲਰ ਗੁਲਸ਼ਨ ਰਾਏ ਬੋਬੀ, ਗੁਰਭੇਜ ਸਿੰਘ ਰਾਏ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ, ਗੁਰਪ੍ਰੀਤ ਸਿੰਘ ਗੋਲੂ, ਰਵਿੰਦਰ ਸਿੰਘ ਬਾਸੀ, ਸੈੱਫ ਅਹਿਮਦ, ਰੁਪਿੰਦਰ ਸਿੰਘ ਤੱਤੂ, ਕੁਲਮਨਬੀਰ ਸਿੰਘ ਨਾਗਰਾ, ਰਣਬੀਰ ਸਿੰਘ ਹੈਪੀ, ਬਹਾਦਰ ਸਿੰਘ, ਆਲਮ ਖ਼ਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਪੀ. ਸੀ. ਵਿਖੇ ਹਵਨ ਸਮਾਗਮ ਦਾ ਆਯੋਜਨ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਿਹਪੁਰ ਵਿਖੇ 80ਵਾਂ ਸੁਤੰਤਰਤਾ ਦਿਵਸ ਤੇ ਤੀਆਂ ਦਾ ਮਨਾਇਆ ਤਿਉਹਾਰ
Ad Position 24