ਨਵ-ਨਿਯੁਕਤ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਅਮਲੋਹ, 14 ਅਗਸਤ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੀ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਨਤਮਸਤਕ ਹੋਏ। ਇਸ ਮੌਕੇ ਅਮਲੋਹ ਸ਼ਹਿਰ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕਰਵਾਈ ਗਈ।
ਨ
ਨਗਰ ਕੌਂਸਲ ਅਮਲੋਹ ਦੀ ਨਵਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਅਤੇ ਪਰਿਵਾਰ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਸਾਹਿਬ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ। ਤਸਵੀਰ: ਕੇਵਲ ਸਿੰਘ
15-08-2026
ਅਮਲੋਹ, 14 ਅਗਸਤ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੀ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਨਤਮਸਤਕ ਹੋਏ। ਇਸ ਮੌਕੇ ਅਮਲੋਹ ਸ਼ਹਿਰ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕਰਵਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਹਰਿੰਦਰ ਕੌਰ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਨੂੰਹ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਪ੍ਰਧਾਨ ਬਣਾਏ ਜਾਣ ਨਾਲ ਪਰਿਵਾਰ ਨੂੰ ਵੱਡਾ ਮਾਣ ਮਿਲਿਆ ਹੈ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਸਮੂਹ ਕੌਂਸਲਰਾਂ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ। ਨਵਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਰ ਵਾਰਡ ਦਾ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਅਮਲੋਹ ਸ਼ਹਿਰ ਦੀ ਨੁਹਾਰ ਬਦਲਣਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗਰਾਂਟਾਂ ਦੀ ਘਾਟ ਨਾ ਆਉਣ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ’ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।