ਗੁਰ ਸ਼ਕਤੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਗੁਰ ਸ਼ਕਤੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ।
ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਗੁਰ ਸ਼ਕਤੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਗਿੱਧਾ, ਬੋਲੀਆਂ, ਫੁਲਕਾਰੀ, ਮਹਿੰਦੀ ਤੇ ਪੰਜਾਬੀ ਸਭਿਆਚਾਰ ਦੀਆਂ ਰੰਗਾਂ ਰੰਗ ਪੇਸ਼ਕਾਰੀਆਂ ਦਿੱਤੀਆਂ। ਸਕੂਲ ਦੇ ਵਿਦਿਆਰਥੀ ਮਾਨਸ ਭੰਗੂ ਵਲੋਂ ਗੀਤ ਗਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਸ਼ੁਕਲਾ ਨੇ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ ਸਗੋਂ, ਰਿਸ਼ਤਿਆਂ ਤੇ ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਸਕੂਲ ਵਿਖੇ ਤੀਆਂ ਨੂੰ ਵਧੀਆ ਢੰਗ ਨਾਲ ਮਨਾਉਣ ਲਈ ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਵੀ ਕੀਤਾ।