19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਮਨਦੀਪ ਬਰਾੜ ਨੇ ਕਪਤਾਨ ਪੁਲਿਸ (ਜਾਂਚ) ਫ਼ਤਹਿਗੜ੍ਹ ਸਾਹਿਬ ਵਜੋਂ ਸੰਭਾਲਿਆ ਚਾਰਜ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪੁਲਿਸ ਦੇ ਪ੍ਰਸ਼ਾਸਨਿਕ ਢਾਂਚੇ ਵਿਚ ਕੀਤੇ ਵੱਡੇ ਫੇਰ ਬਦਲ ਅਧੀਨ ਅਮਨਦੀਪ ਬਰਾੜ (ਪੀ. ਪੀ.

Ad Position 21
No active advertisement
ਅਮਨਦੀਪ ਬਰਾੜ ਐਸ.ਪੀ (ਡੀ) ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ। ਤਸਵੀਰ: ਕਰਨ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪੁਲਿਸ ਦੇ ਪ੍ਰਸ਼ਾਸਨਿਕ ਢਾਂਚੇ ਵਿਚ ਕੀਤੇ ਵੱਡੇ ਫੇਰ ਬਦਲ ਅਧੀਨ ਅਮਨਦੀਪ ਬਰਾੜ (ਪੀ.ਪੀ.ਐੱਸ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਕਪਤਾਨ ਪੁਲਿਸ (ਜਾਂਚ) ਤਾਇਨਾਤ ਕੀਤੇ ਗਏ ਹਨ। ਜਿਨ੍ਹਾਂ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਏ.ਡੀ.ਸੀ.ਪੀ. (ਜਾਂਚ) ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ. (ਡੀ) ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ, ਮਾੜੇ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨੱਥ ਪਾਈ ਜਾ ਸਕਦੀ ਹੈ। ਇਸ ਲਈ ਆਮ ਨਾਗਰਿਕ ਆਪਣੇ ਆਲ਼ੇ ਦੁਆਲੇ ਹੋਣ ਵਾਲੀਆਂ ਅਪਰਾਧਿਕ ਤੇ ਸ਼ੱਕੀ ਗਤੀਵਿਧੀਆਂ ਦੀ ਬੇਝਿਜਕ ਜਾਣਕਾਰੀ ਸਬੰਧਿਤ ਪੁਲਿਸ ਨੂੰ ਜ਼ਰੂਰ ਦੇਣ ਤਾਂ ਜੋ ਸਮਾਂ ਰਹਿੰਦਿਆਂ ਸਮਾਜ ਦੇ ਭੈੜੇ ਅਨਸਰਾਂ ਨੂੰ ਕਾਬੂ ਕਰਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਡੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਨਾਗਰਿਕ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਕਾਇਆ ਪਏ ਮਾਮਲਿਆਂ ਅਤੇ ਗੰਭੀਰ ਅਪਰਾਧਿਕ ਕੇਸਾਂ ਦੀ ਜਾਂਚ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ, ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿਚ ਅਮਨ-ਅਮਾਨ, ਕਾਨੂੰਨ ਵਿਵਸਥਾ ਅਤੇ ਸ਼ਾਂਤੀ ਬਣਾਏ ਰੱਖਣ ਵਿਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਝੂਠੇ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਰੋਟਰੀ ਕਲੱਬ ਸਰਹਿੰਦ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਮਨਾਇਆ
Ad Position 24