19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਸਰਕਾਰ ਵਲੋਂ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਝੂਠੇ-ਦਰਬਾਰਾ ਸਿੰਘ ਗੁਰੂ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪੰਜਾਬ ਸਰਕਾਰ ਵਲੋਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਕੋਰਾ ਝੂਠ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਗੁਮਰਾਹ ਕਰਨ ਲਈ ਅੰਕੜਿਆਂ ਦੀ ਖੇਡ, ਖੇਡ ਰਹੀ ਹੈ। ਸ.

Ad Position 21
No active advertisement
ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪੰਜਾਬ ਸਰਕਾਰ ਵਲੋਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਕੋਰਾ ਝੂਠ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਗੁਮਰਾਹ ਕਰਨ ਲਈ ਅੰਕੜਿਆਂ ਦੀ ਖੇਡ, ਖੇਡ ਰਹੀ ਹੈ। ਸ. ਗੁਰੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਿਹਤ ਵਿਭਾਗ ਵਿਚ ਮਲੇਰੀਆ ਵਰਕਰਾਂ ਦੀ ਕੀਤੀ ਗਈ ਭਰਤੀ ਦੇ ਵੇਰਵਿਆਂ ਤੋਂ ਸਾਹਮਣੇ ਆਇਆ ਹੈ ਕਿ ਹਰਿਆਣਾ ਦੇ 9 ਨੌਜਵਾਨਾਂ ਅਤੇ ਪੰਜਾਬ ਦੇ ਸਿਰਫ਼ 4 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਆਪਣੇ ਆਪ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵਿਆਂ ਦੀ ਪੋਲ ਖੋਲ੍ਹਦੇ ਹਨ। ਗੁਰੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵਲੋਂ ਪੰਜਾਬ ਵਿਚ ਰੁਜ਼ਗਾਰ ਦੇ ਮੌਕਿਆਂ ਦੀ ਹਕੀਕਤ ਨੂੰ ਛੁਪਾ ਕੇ ਲੋਕਾਂ ਸਾਹਮਣੇ ਗੁਮਰਾਹਕੁਨ ਤਸਵੀਰ ਪੇਸ਼ ਕੀਤੀ ਜਾ ਰਹੀ ਹੈ। ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਵਿਚ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਲੋੜ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਪੰਜਾਬ ਦੇ ਨੌਜਵਾਨਾਂ ਲਈ ਠੋਸ ਰੁਜ਼ਗਾਰ ਨੀਤੀ ਲਾਗੂ ਕੀਤੀ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਨੌਜਵਾਨ ਅਤੇ ਆਮ ਲੋਕ ਸਰਕਾਰ ਦੇ ਇਨ੍ਹਾਂ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਾ ਹਿਸਾਬ ਜ਼ਰੂਰ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਝੂਠ ਹੁਣ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਹੋਸਟਲ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਅਮਨਦੀਪ ਬਰਾੜ ਨੇ ਕਪਤਾਨ ਪੁਲਿਸ (ਜਾਂਚ) ਫ਼ਤਹਿਗੜ੍ਹ ਸਾਹਿਬ ਵਜੋਂ ਸੰਭਾਲਿਆ ਚਾਰਜ
Ad Position 24