19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਦੇ ਸਮੂਹ ਮੁਲਾਜ਼ਮ 23 ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਕਰਨਗੇ ਰੋਸ ਮੁਜ਼ਾਹਰਾ

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਮੂਹ ਮੁਲਾਜ਼ਮ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਰੋਸ ਮੁਜ਼ਾਹਰਾ ਕਰਨ ਜਾ ਰਹੇ ਹਨ ਅਤੇ ਇਸ ਸਬੰਧੀ ਪੂਰੇ ਪੰਜਾਬ ਅੰਦਰ ਤਿਆਰੀਆਂ ਜ਼ੋਰਾ ’ਤੇ ਹਨ। ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ 2 ਲੱਖ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 19-08-2026

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਮੂਹ ਮੁਲਾਜ਼ਮ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਰੋਸ ਮੁਜ਼ਾਹਰਾ ਕਰਨ ਜਾ ਰਹੇ ਹਨ ਅਤੇ ਇਸ ਸਬੰਧੀ ਪੂਰੇ ਪੰਜਾਬ ਅੰਦਰ ਤਿਆਰੀਆਂ ਜ਼ੋਰਾ ’ਤੇ ਹਨ। ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ 2 ਲੱਖ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ। ਸਰਕਾਰ ਨੇ ਹੋਂਦ ਵਿਚ ਆਉਣ ਤੋਂ ਬਾਅਦ ਨਵੰਬਰ 2022 ਵਿਚ ਇਕ ਅਧੂਰਾ ਅਤੇ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਸੀ ਕਿ ਅਸੀਂ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ ਪੰਜਾਬ ਅੰਦਰ ਚਾਰ ਸਾਲਾਂ ਵਿਚ ਸੈਂਕੜੇ ਕਰਮਚਾਰੀ ਸੇਵਾ ਮੁਕਤ ਹੋਏ ਪਰ ਇਸ ਲੰਗੜੇ ਅਤੇ ਅਧੂਰੇ ਨੋਟੀਫ਼ਿਕੇਸ਼ਨ ਦਾ ਕੋਈ ਲਾਭ ਨਹੀਂ ਹੋਇਆ, ਸਗੋਂ ਸੇਵਾ ਮੁਕਤੀ ਤੋਂ ਬਾਅਦ ਕਰਮਚਾਰੀ ਸਬਜ਼ੀ ਦੀ ਰੇਹੜੀ ਲਾਉਣ ਤੱਕ ਮਜਬੂਰ ਹੋਏ ਪਏ ਹਨ। ਇਸ ਅਧੂਰੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਹਿਤ ਪੰਜਾਬ ਦੇ ਮੁਲਾਜ਼ਮ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਨੂੰ ਮੰਗ ਪੱਤਰ ਦੇ ਰਹੇ ਹਨ ਅਤੇ ਰੈਲੀਆਂ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਕੋ-ਕਨਵੀਨਰ ਜਸਵਿੰਦਰ ਸਿੰਘ ਸੈਦਪੁਰਾ, ਗੌਰਮਿੰਟ ਟੀਚਰ ਯੂਨੀਅਨ ਦੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਨ, ਸੋਹਣ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ, ਤੇਜਦੀਪ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦੀ ਪੰਡ ਭਾਰੀ ਹੋਈ-ਮੁਕਾਰੋਂਪੁਰ, ਸੈਂਪਲਾ ਅਗਲੀ ਖ਼ਬਰ ਹੌਲਦਾਰ ਭਰਵਿੰਦਰ ਸਿੰਘ ਗਿੱਲ ਬਣੇ ਸਹਾਇਕ ਥਾਣੇਦਾਰ
Ad Position 24