‘ ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦੀ ਪੰਡ ਭਾਰੀ ਹੋਈ-ਮੁਕਾਰੋਂਪੁਰ, ਸੈਂਪਲਾ
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਮਕਾਰੋਂਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਲੀਗਲ ਵਿੰਗ ਤੇ ਕੌਮੀ ਬੁਲਾਰਾ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਪੰਜਾਬ ਦੇ ਮੌਜੂਦਾ ਵਿੱਤੀ ਹਾਲਤਾਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਨੂੰ ਵਿੱਤੀ ਮਾਮਲਿਆਂ ਵਿਚ ਦੂਰਅੰਦੇਸ਼ੀ ਤੇ ਜ਼ਿੰਮੇਵਾਰੀ ਨਾਲ ਫ਼ੈਸਲੇ ਲੈਣ ਦੀ ਲੋੜ ਹੈ। ਕਿਉਂਕਿ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ।
ਸ
ਸਵ. ਗਿਆਨੀ ਜਸਵੰਤ ਸਿੰਘ ਤਾਨ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਐਡ. ਰਵਿੰਦਰ ਸਿੰਘ ਸੈਂਪਲਾ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮੁਕਾਰੋਂਪੁਰ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ
19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਮਕਾਰੋਂਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਲੀਗਲ ਵਿੰਗ ਤੇ ਕੌਮੀ ਬੁਲਾਰਾ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਪੰਜਾਬ ਦੇ ਮੌਜੂਦਾ ਵਿੱਤੀ ਹਾਲਤਾਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਨੂੰ ਵਿੱਤੀ ਮਾਮਲਿਆਂ ਵਿਚ ਦੂਰਅੰਦੇਸ਼ੀ ਤੇ ਜ਼ਿੰਮੇਵਾਰੀ ਨਾਲ ਫ਼ੈਸਲੇ ਲੈਣ ਦੀ ਲੋੜ ਹੈ। ਕਿਉਂਕਿ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ। ਇੱਥੋਂ ਦੇ ਮੁਹੱਲਾ ਹਰਨਾਮ ਨਗਰ ਵਿਖੇ ਸਵ. ਗਿਆਨੀ ਜਸਵੰਤ ਸਿੰਘ ਤਾਨ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਨੀਤੀਆਂ ਅਤੇ ਲੰਮੇ ਸਮੇਂ ਦੀ ਯੋਜਨਾਬੰਦੀ ਦੀ ਲੋੜ ਹੈ, ਸੂਬੇ ਦੇ ਕਰਜ਼ੇ, ਵਧ ਰਹੇ ਖ਼ਰਚਿਆਂ ਅਤੇ ਆਮਦਨ ਦੇ ਸਰੋਤਾਂ ਵਿਚਕਾਰ ਸੰਤੁਲਨ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਕਿਉਂਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਆਪਣਾ ਯੋਗਦਾਨ ਪਾਇਆ ਹੈ, ਇਸ ਲਈ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ’ਤੇ ਬੇਲੋੜਾ ਵਿੱਤੀ ਬੋਝ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹਿਤਾਂ ਨੂੰ ਕੇਂਦਰ ਵਿਚ ਰੱਖ ਕੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਕਰਨ ਲਈ ਸਾਰਥਿਕ ਕਦਮ ਚੁੱਕੇ ਜਾਣੇ ਚਾਹੀਦੇ ਹਨ। ਜਥੇਦਾਰ ਮੁਕਾਰੋਂਪੁਰ ਤੇ ਐਡਵੋਕੇਟ ਸੈਂਪਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ, ਸੂਬੇ ਦੀ ਆਰਥਿਕ ਖ਼ੁਦਮੁਖ਼ਤਿਆਰੀ ਅਤੇ ਪੰਜਾਬੀਆਂ ਦੇ ਹਿਤਾਂ ਦੀ ਆਵਾਜ਼ ਹਮੇਸ਼ਾ ਬੁਲੰਦ ਕਰਦਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਦ੍ਰਿੜ੍ਹਤਾ ਨਾਲ ਉਠਾਇਆ ਜਾਵੇਗਾ। ਮੀਟਿੰਗ ਦੌਰਾਨ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਵਿੰਦਰ ਸਿੰਘ ਬੱਬਲ, ਰਣਧੀਰ ਸਿੰਘ ਤਾਨ, ਹਰਪਾਲ ਸਿੰਘ ਚਾਹਲ, ਤਰਲੋਚਨ ਸਿੰਘ, ਰਣਜੋਧ ਸਿੰਘ ਮੁਸਤਫਾਬਾਦ, ਅਮਰੀਕ ਸਿੰਘ ਖੇੜੀ, ਬੀਰ ਸਿੰਘ ਅਤੇ ਜਗਤਾਰ ਸਿੰਘ ਤਾਰਾ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਸਵ. ਗਿਆਨੀ ਜਸਵੰਤ ਸਿੰਘ ਤਾਨ ਦੇ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਲੀਗਲ ਵਿੰਗ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਵਲੋਂ ਜਥੇਦਾਰ ਮਨਮੋਹਣ ਸਿੰਘ ਮਕਾਰੋਂਪੁਰ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।