ਵੱਲਭ ਭਾਈ ਪਟੇਲ ਦੀ ਜੈਅੰਤੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਕੁਇਜ਼ ਤੇ ਲੇਖ ਮੁਕਾਬਲੇ ਕਰਵਾਏ
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਸਾਂਝ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਸਾਂਝ ਕੇਂਦਰ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਸਾਂਝ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਸਾਂਝ ਕੇਂਦਰ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਪੀ.(ਐਚ) ਹਰਵੰਤ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਐਸ.ਪੀ.ਸੀ. ਨਾਲ ਸਬੰਧਿਤ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਾਲਾ, ਮੁਸਤਫਾਬਾਦ, ਭੜੀ, ਨੰਦਪੁਰ ਕਲੌੜ, ਘਮੰਡਗੜ੍ਹ, ਚਨਾਰਥਲ ਕਲਾਂ, ਸੰਗਤਪੁਰ ਸੋਢੀਆਂ, ਬਡਾਲੀ ਆਲਾ ਸਿੰਘ, ਰੁਪਾਲਹੇੜੀ ਅਤੇ ਕੋਟਲਾ ਬਜਵਾੜਾ ਦੇ ਵਿਦਿਆਰਥੀ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ, ਐਚ.ਸੀ. ਗੁਰਦੀਪ ਸਿੰਘ ਅਤੇ ਸਕੂਲ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।