ਵਿਧਾਇਕ ਗੈਰੀ ਬੜਿੰਗ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਮਲੋਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
ਅਮਲੋਹ, 18 ਅਗਸਤ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਵਲੋਂ ਵਾਰਡ ਨੰਬਰ 9 ਤੋਂ ਹਰੀ ਝੰਡੀ ਦਿਖਾ ਕੇ ਸੰਗਤਾਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਵਿਧਾਇਕ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਦਾ ਮੁਫ਼ਤ ਲਾਹਾ ਮਿਲ ਸਕੇ।
ਅਮਲੋਹ, 18 ਅਗਸਤ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਵਲੋਂ ਵਾਰਡ ਨੰਬਰ 9 ਤੋਂ ਹਰੀ ਝੰਡੀ ਦਿਖਾ ਕੇ ਸੰਗਤਾਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਵਿਧਾਇਕ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਦਾ ਮੁਫ਼ਤ ਲਾਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਿਰਫ਼ ਵੋਟਾਂ ਲਈ ਵਰਤਿਆ, ਪਰ ਮਾਨ ਸਰਕਾਰ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਅਰਦਾਸ ਕੀਤੀ ਕਿ ਸਮੂਹ ਸੰਗਤ ਦੀ ਯਾਤਰਾ ਸੁਖਦ ਅਤੇ ਸਫਲ ਹੋਵੇ। ਇਸ ਮੌਕੇ ਕੌਂਸਲਰ ਲਵਪ੍ਰੀਤ ਸਿੰਘ ਲਵੀ ਅਤੇ ਵਾਰਡ ਇੰਚਾਰਜ ਰਮਨ ਅਮਲੋਹ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਪਨਾਗ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਵਾਰਡ ਇੰਚਾਰਜ ਰਮਨ, ਜਗਤਾਰ ਸਿੰਘ, ਮੋਨੀ ਪੰਡਿਤ ਤੇ ਵਾਰਡਵਾਸੀ ਵੱਡੀ ਗਿਣਤੀ ਮੌਜੂਦ ਸਨ।