19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੀ ਨਿਰੰਤਰਤਾ ਵਿਚ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ। ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲਿਆਂ ਵਲੋਂ ਇਸ ਚੱਲ ਰਹੀ ਲੜੀ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਲੜੀ ਨੂੰ ਚਾਲੂ ਰੱਖਣ ਹਿਤ 11 ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-08-2026
ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੀ ਨਿਰੰਤਰਤਾ ਵਿਚ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ। ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲਿਆਂ ਵਲੋਂ ਇਸ ਚੱਲ ਰਹੀ ਲੜੀ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਲੜੀ ਨੂੰ ਚਾਲੂ ਰੱਖਣ ਹਿਤ 11 ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਦਿਲਬਾਰਾ ਸਿੰਘ ਮੁੱਖ ਸਲਾਹਕਾਰ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਪਾਠ ਦੀ ਜਿੱਥੇ ਗਿਆਨੀ ਗੁਰਮੇਲ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਧਾਨ ਮਦਨ ਸਿੰਘ ਦੀ ਪ੍ਰੇਰਨਾ ਸਦਕਾ ਉਸਾਰੀ ਅਧੀਨ ਡਿਸਪੈਂਸਰੀ ਅਤੇ ਲਾਇਬ੍ਰੇਰੀ ਦੀ ਇਮਾਰਤ ਲਈ ਜਥੇਦਾਰ ਗੁਰਦੇਵ ਸਿੰਘ ਜਟਾਣਾ ਸਰਪ੍ਰਸਤ ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਵਲੋਂ 10 ਹਜ਼ਾਰ ਰਾਸ਼ੀ ਦਾਨ ਵਜੋਂ ਦਿੱਤੀ ਗਈ। ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਸਿਰੋਪਾਓ ਦਿੱਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸੁਪਰੀਮ ਵਲੋਂ ਮੁਫ਼ਤ ਸ਼ੂਗਰ ਤੇ ਬਲੱਡ ਪ੍ਰੈੱਸ਼ਰ ਜਾਂਚ ਕੈਂਪ ਅਗਲੀ ਖ਼ਬਰ ਜੀ. ਪੀ. ਸੀ. ਵਿਖੇ ਤੀਜ ਦਾ ਤਿਉਹਾਰ ਮਨਾਇਆ
Ad Position 24