19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਿਰਨਦੀਪ ਕੌਰ ਖੰਨਾ ਵਲੋਂ ਅਮਲੋਹ ਦੇ ਪਿੰਡਾਂ ਵਿਚ ਮਹਿਲਾਵਾਂ ਨਾਲ ਮੀਟਿੰਗਾਂ

ਅਮਲੋਹ, 18 ਅਗਸਤ (ਕੇਵਲ ਸਿੰਘ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਹਲਕਾ ਅਮਲੋਹ ਦੇ ਪਿੰਡ ਹੈਬਤਪੁਰ, ਅੰਨੀਆਂ ਤੇ ਸਲਾਣੀ ਵਿਖੇ ਮਹਿਲਾਵਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਅਮਲੋਹ, 18 ਅਗਸਤ (ਕੇਵਲ ਸਿੰਘ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਹਲਕਾ ਅਮਲੋਹ ਦੇ ਪਿੰਡ ਹੈਬਤਪੁਰ, ਅੰਨੀਆਂ ਤੇ ਸਲਾਣੀ ਵਿਖੇ ਮਹਿਲਾਵਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਹੱਕਾਂ ਅਤੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸੋਚ-ਸਮਝ ਕੇ ਫ਼ੈਸਲੇ ਲੈਣ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲ ਵੱਧ ਤੋਂ ਵੱਧ ਜੁੜਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਛੋਟੀਆਂ-ਛੋਟੀਆਂ ਰਕਮਾਂ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੰਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਅਸਫਲ ਰਹੀ ਹੈ ਅਤੇ ਮਹਿਲਾਵਾਂ ਆਪਣੇ ਹੱਕ ਦੀ ਪੂਰੀ ਰਕਮ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਤੇ ਉਨ੍ਹਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਇਨ੍ਹਾਂ ਮੀਟਿੰਗਾਂ ਵਿਚ ਜਿਥੇ ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਨੇ ਸੰਬੋਧਨ ਕੀਤਾ ਉੱਥੇ ਬੀਬੀ ਕਿਰਨਦੀਪ ਕੌਰ ਖੰਨਾ ਦਾ ਵੱਖ-ਵੱਖ ਪਿੰਡਾਂ ਵਿਚ ਭਰਵਾਂ ਸਵਾਗਤ ਕਰਦੇ ਹੋਏ ਮਹਿਲਾਵਾਂ ਵਲੋਂ ਸਨਮਾਨਿਤ ਵੀ ਕੀਤਾ। ਇਸ ਮੌਕੇ ਬੀਬੀ ਨਿਰਮਲ ਕੌਰ ਹੈਬਤਪੁਰ, ਮਨਦੀਪ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਹਰਮਨਦੀਪ ਸਿੰਘ ਹੈਬਤਪੁਰ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਰਹਿਲ, ਮਨਜੀਤ ਕੌਰ ਸਲਾਣੀ, ਰਣਜੀਤ ਕੌਰ, ਦਵਿੰਦਰ ਕੌਰ, ਮੁਖ਼ਤਿਆਰ ਕੌਰ, ਹਰਜਿੰਦਰ ਕੌਰ, ਮਿਨਾਕਸ਼ੀ, ਹਰਪ੍ਰੀਤ ਕੌਰ, ਰਜਨਦੀਪ ਕੌਰ, ਬਲਵਿੰਦਰ ਕੌਰ, ਬਲਜਿੰਦਰ ਕੌਰ, ਨਵਦੀਪ ਕੌਰ, ਕੁਲਵਿੰਦਰ ਸਿੰਘ, ਰਾਮ ਸਿੰਘ, ਜਥੇਦਾਰ ਸੱਜਣ ਸਿੰਘ ਅੰਨੀਆ, ਬਲਜੀਤ ਸਿੰਘ ਅੰਨੀਆ, ਬਲਜਿੰਦਰ ਸਿੰਘ, ਸਤਵੰਤ ਸਿੰਘ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ ਅੰਨੀਆਂ, ਗੁਰਮੀਤ ਕੌਰ, ਹਰਜੀਤ ਕੌਰ, ਕਿਰਨਦੀਪ ਕੌਰ, ਕੁਲਵੰਤ ਕੌਰ, ਗੁਰਮੇਲ ਕੌਰ, ਪਰਮਜੀਤ ਕੌਰ ਤੇ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਨਾਮ ਭਗੜਾਣਾ ਨੇ ਰੈਗਿੰਗ ਖ਼ਿਲਾਫ਼ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਲਾਇਨਜ਼ ਕਲੱਬ ਸੁਪਰੀਮ ਵਲੋਂ ਮੁਫ਼ਤ ਸ਼ੂਗਰ ਤੇ ਬਲੱਡ ਪ੍ਰੈੱਸ਼ਰ ਜਾਂਚ ਕੈਂਪ
Ad Position 24