18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਨਾਮ ਭਗੜਾਣਾ ਨੇ ਰੈਗਿੰਗ ਖ਼ਿਲਾਫ਼ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਮਲੋਹ, 18 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਤੇ ਏ. ਡੀ.

Ad Position 21
No active advertisement
ਅਜੀਤ ਡੈਸਕ 19-08-2026
ਅਮਲੋਹ, 18 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਤੇ ਏ.ਡੀ.ਆਰ. ਅਤੇ ਪ੍ਰੋ. ਬੋਨੋ ਸੇਵਾ ਕਲੱਬ ਵਲੋਂ ਐਂਟੀ-ਰੈਗਿੰਗ ਹਫ਼ਤੇ ਤਹਿਤ ਵਿਸ਼ੇਸ਼ ਮਹਿਮਾਨ ਭਾਸ਼ਣ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਦੇ ਨੁਕਸਾਨਾਂ, ਕਾਨੂੰਨੀ ਨਤੀਜਿਆਂ ਅਤੇ ਇਸ ਦੀ ਰੋਕਥਾਮ ਲਈ ਆਪਣੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਐਡ. ਸਤਨਾਮ ਸਿੰਘ ਭਗੜਾਣਾ ਪ੍ਰਧਾਨ ਬਾਰ ਐਸੋਸੀਏਸ਼ਨ ਅਮਲੋਹ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਗਿੰਗ ਸਿਰਫ਼ ਅਨੁਸ਼ਾਸਨਹੀਣਤਾ ਨਹੀਂ, ਸਗੋਂ ਵਿਦਿਆਰਥੀਆਂ ਦੀ ਇੱਜ਼ਤ, ਮਾਨਸਿਕ ਸੁਰੱਖਿਆ ਅਤੇ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਰੈਗਿੰਗ ਜਾਂ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਵੇ ਤਾਂ ਚੁੱਪ ਰਹਿਣ ਦੀ ਬਜਾਏ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਲੋੜ ਪੈਣ ’ਤੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਸਤਿਕਾਰ, ਸਮਾਨਤਾ, ਹਮਦਰਦੀ ਅਤੇ ਜ਼ਿੰਮੇਵਾਰ ਵਿਵਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੀਨੀਅਰ ਵਿਦਿਆਰਥੀਆਂ ਨੂੰ ਜੂਨੀਅਰਾਂ ਲਈ ਮਾਰਗ ਦਰਸ਼ਕ ਅਤੇ ਸਹਾਇਕ ਬਣਨਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿਚ ਸਾਰਿਆਂ ਨੇ ਸੁਰੱਖਿਅਤ, ਸਤਿਕਾਰਯੋਗ ਅਤੇ ਰੈਗਿੰਗ-ਮੁਕਤ ਕੈਂਪਸ ਬਣਾਉਣ ਲਈ ਵਚਨਬੱਧਤਾ ਪ੍ਰਗਟ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਟਾਫ਼ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਨਸ਼ਾ ਮੁਕਤ ਅਭਿਆਨ ਸਮਾਗਮ ਅਗਲੀ ਖ਼ਬਰ ਕਿਰਨਦੀਪ ਕੌਰ ਖੰਨਾ ਵਲੋਂ ਅਮਲੋਹ ਦੇ ਪਿੰਡਾਂ ਵਿਚ ਮਹਿਲਾਵਾਂ ਨਾਲ ਮੀਟਿੰਗਾਂ
Ad Position 24