ਪਹੇੜੀ ਵਿਖੇ ਰਾਜੂ ਖੰਨਾ ਵਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ
ਅਮਲੋਹ, 18 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਪਹੇੜੀ ਵਿਖੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਤਕਸੀਮ ਕੀਤਾ।
ਅਮਲੋਹ, 18 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਪਹੇੜੀ ਵਿਖੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਤਕਸੀਮ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਜ਼ੋਰਦਾਰ ਮੁਹਿੰਮ ਵਿੱਢਣ ਅਤੇ ਲੋਕਾਂ ਨੂੰ ਇਸ ਬੁਰਾਈ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੀ ਧਾਰਮਿਕ ਸੰਸਥਾ ਵਲੋਂ ਕਰਵਾਏ ਜਾਂਦੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਲਈ ਰਾਜੂ ਖੰਨਾ ਵਲੋਂ ਬਰਤਨਾਂ (ਭਾਂਡਿਆਂ) ਦੀ ਬੇਲ ਵੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਧਾਰਮਿਕ ਕਾਰਜਾਂ ਅਤੇ ਲੰਗਰਾਂ ਦੌਰਾਨ ਇਹ ਸਹੂਲਤ ਪਿੰਡ ਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਧਾਰਮਿਕ ਸੰਸਥਾ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ। ਉਨ੍ਹਾਂ ਨੇ ਇਸ ਉਪਰਾਲੇ ਲਈ ਰਾਜੂ ਖੰਨਾ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇ. ਰਣਜੀਤ ਸਿੰਘ ਪਹੇੜੀ, ਯੂਥ ਆਗੂ ਹਰਜੀਤ ਸਿੰਘ ਨੀਟਾ ਪਹੇੜੀ, ਨੰਬਰਦਾਰ ਮਾਲਵਿੰਦਰ ਸਿੰਘ, ਅਮੀਰ ਖਾਂ ਚੌਬਦਾਰਾ, ਮਨਦੀਪ ਸਿੰਘ, ਪੱਪੂ ਖਾਂ, ਬੱਗਾ ਸਿੰਘ, ਅਰਸ਼ੀ ਗਿੱਲ, ਧੰਨਾ ਖਾਂ, ਰਾਜਵੰਤ ਸਿੰਘ, ਅਰਸ਼ ਖਾਂ, ਜਰਨੈਲ ਸਿੰਘ, ਹਰਦੀਪ ਢੀਂਡਸਾ, ਬਬਲੀ ਖਾਂ, ਮਨਦੀਪ ਸਿੱਧੂ, ਸ਼ਹਿਜ਼ਾਦ ਖਾਂ, ਜੂਸਵ ਖਾਂ, ਨਵਦੀਪ ਸਿੰਘ, ਬਲਜੀਤ ਸਿੰਘ, ਪਿੰਟੂ ਖਾਂ, ਜਗਵਿੰਦਰ ਸਿੰਘ, ਜੁਗਾਦ ਖਾਂ, ਮੁਸ਼ਤਾਕ ਖਾਂ, ਜਗਦੀਪ ਮਾਨ, ਲੀਲੂ ਖਾਂ, ਜਸ਼ਨਦੀਪ ਸਿੰਘ, ਪਰਮਵੀਰ ਗਿੱਲ, ਗਗਨਦੀਪ ਗੱਗੀ, ਜਸ਼ਨ ਗਿੱਲ, ਨਰਿੰਦਰ ਵਿਰਕ ਲਵੀ ਮਾਨ, ਮਨਵੀਰ ਸਿੰਘ, ਰੌਸ਼ਨ ਪਹੇੜੀ, ਅਰਮਾਨ ਮਲਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ।