20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 528 ਗਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ.

Ad Position 21
No active advertisement
ਪ੍ਰੈਸ ਕਾਨਫ਼ਰੰਸ ਦੌਰਾਨ ਕਪਤਾਨ ਪੁਲਿਸ (ਜਾਂਚ) ਹੈਰੋਇਨ ਸਮੇਤ ਗਿ੍ਰਫ਼ਤਾਰ ਕੀਤੇ ਵਿਅਕਤੀ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਤੇ ਮੁਲਜ਼ਮ ਪੁਲਿਸ ਪਾਰਟੀ ਦੀ ਹਿਰਾਸਤ ਵਿਚ ਦਿਖਾਈ ਦਿੰਦਾ ਹੋਇਆ। ਤਸਵੀਰ: ਕਰਨ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ਼ ਸਰਹਿੰਦ ਦੀ ਪੁਲਿਸ ਪਾਰਟੀ ਵਲੋਂ ਇੱਕ ਵਿਅਕਤੀ ਨੂੰ 528 ਗਰਾਮ ਹੈਰੋਇਨ ਕਮਰਸ਼ੀਅਲ ਮਾਤਰਾ ਵਿਚ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੀ ਮਾਰਕੀਟ ਕੀਮਤ ਢਾਈ ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਜਾਂਚ) ਅਮਨਦੀਪ ਸਿੰਘ ਬਰਾੜ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੀ.ਆਈ.ਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗੱਗੀ ਪੁੱਤਰ ਰਿੰਕੂ ਵਾਸੀ ਮੁਹੱਲਾ ਗੁਰਦੇਵ ਨਗਰ, ਢੇਹਾ ਬਸਤੀ ਸਰਹਿੰਦ ਪਾਸੋਂ 528 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ ਦੀ ਪੁਲਿਸ ਟੀਮ ਨੇ ਮੁਲਜ਼ਮ ਗੱਗੀ ਨੂੰ ਸਵਿਫ਼ਟ ਕਾਰ ਨੰਬਰ ਪੀ.ਬੀ 65ਏ.ਐਨ-1834 ਸਮੇਤ 13 ਅਗਸਤ ਨੂੰ ਕਾਬੂ ਕੀਤਾ ਸੀ ਜਿਸ ਦੇ ਕਬਜ਼ੇ ’ਚੋਂ ਉਸ ਵੇਲੇ 121 ਗਰਾਮ ਹੈਰੋਇਨ ਬਰਾਮਦ ਹੋਈ ਸੀ, ਜਿਸ ਦੇ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 22ਬੀ/61/85 ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ਼ ਕਰਕੇ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਗੱਗੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਕੋਲੋਂ 407 ਗਰਾਮ ਹੋਰ ਹੈਰੋਇਨ ਬਰਾਮਦ ਹੋਈ। ਜਿਸ ਕਰਕੇ ਉਕਤ ਮੁਕੱਦਮੇ ਵਿਚ 22ਸੀ/61/85 ਐਨ.ਡੀ.ਪੀ.ਐਸ ਐਕਟ ਅਧੀਨ ਧਾਰਾ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਉਕਤ ਮੁਲਜ਼ਮ ਲੰਮੇ ਅਰਸੇ ਤੋਂ ਬਾਰਡਰ ਏਰੀਏ ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸਪਲਾਈ ਕਰਦਾ ਸੀ। ਕਪਤਾਨ ਪੁਲਿਸ (ਜਾਂਚ) ਨੇ ਦਾਅਵਾ ਕੀਤਾ ਕਿ ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਪਾਸੋਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਰਨਾਂ ਵਿਅਕਤੀਆਂ ਬਾਰੇ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ, ਜਿਸ ਮਗਰੋਂ ਉਨ੍ਹਾਂ ਨੂੰ ਵੀ ਜਲਦ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੱਗੀ ਖ਼ਿਲਾਫ਼ ਪਹਿਲਾਂ ਵੀ 120 ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ ਅਧੀਨ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਮੁਕੱਦਮਾ ਦਰਜ ਹੈ। ਇਸ ਮੌਕੇ ’ਤੇ ਸੀ.ਆਈ.ਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਜਤਿੰਦਰਪਾਲ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਮੋਟਰਸਾਈਕਲ ਦਰੱਖ਼ਤ ਨਾਲ ਟਕਰਾਇਆ, ਨੌਜਵਾਨ ਦੀ ਮੌਤ ਅਗਲੀ ਖ਼ਬਰ ਵਰਕਰਾਂ ਦਾ ਜੋਸ਼ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਸਲ ਤਾਕਤ-ਜਥੇਦਾਰ ਮੁਕਾਰੋਂਪੁਰ
Ad Position 24