ਪੰਜਾਬ ਬੰਦ ਦੇ ਸੱਦੇ ਨੂੰ ਸੰਗਤਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸਮਰਥਨ ਦੇਣ-ਜਥੇਦਾਰ ਰਿਆ
ਫ਼ਤਹਿਗੜ੍ਹ ਸਾਹਿਬ, ਖਮਾਣੋਂ, 19 ਅਗਸਤ (ਬਲਜਿੰਦਰ ਸਿੰਘ, ਮਨਮਹੋਣ ਸਿੰਘ ਕਲੇਰ)-ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੁਆਰਾ ਪੂਰਨ ਸਮਰਥਨ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਸਿੱਖ ਕੌਮ ਦੇ ਹੱਕਾਂ, ਮਸਲਿਆਂ ਅਤੇ ਜਜ਼ਬਾਤਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਫ਼ਤਹਿਗੜ੍ਹ ਸਾਹਿਬ, ਖਮਾਣੋਂ, 19 ਅਗਸਤ (ਬਲਜਿੰਦਰ ਸਿੰਘ, ਮਨਮਹੋਣ ਸਿੰਘ ਕਲੇਰ)-ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੁਆਰਾ ਪੂਰਨ ਸਮਰਥਨ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਸਿੱਖ ਕੌਮ ਦੇ ਹੱਕਾਂ, ਮਸਲਿਆਂ ਅਤੇ ਜਜ਼ਬਾਤਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਥੇਦਾਰ ਰਿਆ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿਚ ਬੰਦ ਰੱਖਣਾ ਨਿਆਂਸੰਗਤ ਨਹੀਂ ਹੈ, ਬਲਕਿ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ। ਸਰਕਾਰਾਂ ਨੂੰ ਇਸ ਮਾਮਲੇ ਵਿਚ ਮਨੁੱਖੀ ਅਤੇ ਕਾਨੂੰਨੀ ਪੱਖ ਨੂੰ ਧਿਆਨ ਵਿਚ ਰੱਖਦਿਆਂ ਗੰਭੀਰਤਾ ਨਾਲ ਵਿਚਾਰ ਕਰਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਜਥੇਦਾਰ ਰਿਆ ਨੇ ਸੰਗਤਾਂ ਅਤੇ ਸਮੁੱਚੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸ਼ਾਂਤਮਈ, ਅਨੁਸ਼ਾਸਨ ਬੱਧ ਅਤੇ ਲੋਕਤੰਤਰੀ ਢੰਗ ਨਾਲ ਸਮਰਥਨ ਦੇਣ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਦਾ ਸਥਾਈ, ਨਿਆਂਸੰਗਤ ਤੇ ਮਨੁੱਖੀ ਅਧਿਕਾਰਾਂ ਦੇ ਅਨੁਕੂਲ ਹੱਲ ਨਿਕਲਣਾ ਚਾਹੀਦਾ ਹੈ । ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਦਸਵੀਂ ਰਾਣਵਾਂ ਦੇ ਮੈਨੇਜਰ ਗੁਰਚਰਨ ਸਿੰਘ ਕੋਟਲਾ ਅਤੇ ਸਾਬਕਾ ਮੈਨੇਜਰ ਅਮਰੀਕ ਸਿੰਘ ਮਨੈਲਾ ਵੀ ਹਾਜ਼ਰ ਸਨ।