ਗੋਬਿੰਦਗੜ੍ਹ ਪਬਲਿਕ ਸਕੂਲ ਦੇ ਅਧਿਆਪਕ ਨਵਲਦੀਪ ਐਸੋਸੀਏਟ ਨੈਸ਼ਨਲ ਕੈਡੇਟ ਅਫ਼ਸਰ ਨਿਯੁਕਤ
ਮੰਡੀ ਗੋਬਿੰਦਗੜ੍ਹ, 19 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਨਵਲਦੀਪ ਦੀ ਐਸੋਸੀਏਟ ਨੈਸ਼ਨਲ ਕੈਡੇਟ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਇਸ ਮਹੱਤਵਪੂਰਨ ਉਪਲਬਧੀ ਤੋਂ ਪਹਿਲਾਂ ਨਵਲਦੀਪ ਨੇ ਆਫਿਸਰਜ਼ ਟਰੇਨਿੰਗ ਅਕੈਡਮੀ, ਕਾਮਪਟੀ, ਨਾਗਪੁਰ ਮਹਾਂਾਰਾਸ਼ਟਰ ਵਿਖੇ ਆਪਣੀ ਲੋੜੀਂਦੀ ਟਰੇਨਿੰਗ ਸਫਲਤਾਪੂਰਵਕ ਪੂਰੀ ਕੀਤੀ।
ਮੰਡੀ ਗੋਬਿੰਦਗੜ੍ਹ, 19 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਨਵਲਦੀਪ ਦੀ ਐਸੋਸੀਏਟ ਨੈਸ਼ਨਲ ਕੈਡੇਟ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਇਸ ਮਹੱਤਵਪੂਰਨ ਉਪਲਬਧੀ ਤੋਂ ਪਹਿਲਾਂ ਨਵਲਦੀਪ ਨੇ ਆਫਿਸਰਜ਼ ਟਰੇਨਿੰਗ ਅਕੈਡਮੀ, ਕਾਮਪਟੀ, ਨਾਗਪੁਰ ਮਹਾਂਾਰਾਸ਼ਟਰ ਵਿਖੇ ਆਪਣੀ ਲੋੜੀਂਦੀ ਟਰੇਨਿੰਗ ਸਫਲਤਾਪੂਰਵਕ ਪੂਰੀ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰੂ ਵਲੋਂ ਨਵਲਦੀਪ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਤੇ ਉਮੀਦ ਕੀਤੀ ਕਿ ਉਹ ਇਸ ਜਿੰਮੇਵਾਰੀ ਨੂੰ ਸਮਰਪਣ ਨਾਲ ਨਿਭਾਉਂਦੇ ਹੋਏ ਵਿਦਿਆਰਥੀਆਂ ਵਿਚ ਦੇਸ਼-ਭਗਤੀ, ਅਨੁਸ਼ਾਸਨ ਅਤੇ ਨੇਤ੍ਰਿਤਵ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਉਪਲਬਧੀ ਨੂੰ ਸਕੂਲ ਲਈ ਮਾਣ ਦੱਸਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਸਕੂਲ ਦਾ ਮਾਣ ਵਧਾਉਂਦੀਆਂ ਹਨ, ਸਗੋਂ ਵਿਦਿਆਰਥੀਆਂ ਅਤੇ ਹੋਰ ਅਧਿਆਪਕਾਂ ਨੂੰ ਵੀ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਨਵਲਦੀਪ ਨੇ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਕੂਲ ਪ੍ਰਬੰਧਕਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।