19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਰਜ਼ਮੀਤ ਕੌਰ ਨੇ ਜੂਡੋ-ਖਰਾਟੇ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਸਨੌਰ, 19 ਅਗਸਤ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਕਸਬਾ ਸਨੌਰ ਦੇ ਪਿੰਡ ਜਲਾਲਪੁਰ ਦੀ ਹੋਣਹਾਰ ਖਿਡਾਰਨ ਅਰਜ਼ਮੀਤ ਕੌਰ ਨੇ ਲੁਧਿਆਣਾ ਵਿਖੇ ਕਰਵਾਏ ਗਏ ਜੂਡੋ-ਖਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ। ਅਰਜ਼ਮੀਤ ਕੌਰ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਰਜ਼ਮੀਤ ਕੌਰ ਨੇ ਜੂਡੋ-ਖਰਾਟੇ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ ਦਿਖਉਂਦੇ ਹੋਏ। ਅਜੀਤ ਤਸਵੀਰ 20-08-2026
ਸਨੌਰ, 19 ਅਗਸਤ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਕਸਬਾ ਸਨੌਰ ਦੇ ਪਿੰਡ ਜਲਾਲਪੁਰ ਦੀ ਹੋਣਹਾਰ ਖਿਡਾਰਨ ਅਰਜ਼ਮੀਤ ਕੌਰ ਨੇ ਲੁਧਿਆਣਾ ਵਿਖੇ ਕਰਵਾਏ ਗਏ ਜੂਡੋ-ਖਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ। ਅਰਜ਼ਮੀਤ ਕੌਰ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਤਾ ਹਰਵਿੰਦਰ ਸਿੰਘ ਬਿੱਟੂ ਅਤੇ ਓਹਨਾ ਦੇ ਕਰੀਬੀ ਪੰਜਾਬ ਸਿੰਘ ਖੁੱਡਾ, ਰਾਜੂ ਜਲਾਲਪੁਰ, ਦਲਜੀਤ ਸਿੰਘ ਦਿਓਲ, ਹਰਦੇਵ ਸਿੰਘ ਨੇ ਦੱਸਿਆ ਕਿ ਅਰਜ਼ਮੀਤ ਕੌਰ ਨੇ ਮੁਕਾਬਲੇ ਦੌਰਾਨ ਆਪਣੀ ਖੇਡ ਕਲਾ, ਮਿਹਨਤ ਅਤੇ ਹੌਸਲੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੇ ਵਿਰੋਧੀਆਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਅਰਜ਼ਮੀਤ ਕੌਰ ਦੀ ਇਹ ਉਪਲਬਧੀ ਹੋਰ ਬੱਚਿਆਂ ਅਤੇ ਨੌਜਵਾਨਾਂ ਲਈ ਵੀ ਪ੍ਰੇਰਣਾਦਾਇਕ ਹੈ। ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਅਰਜ਼ਮੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਘੱਗਰ ਦੇ ਕਹਿਰ ਨੇ ਮੁੜ ਡਰਾਏ ਘਨੌਰ ਵਾਸੀ ਸ਼ਮਸਪੁਰ ਵਿਖੇ ਸੜਕਾਂ ’ਤੇ ਚੱਲਿਆ ਸਾਢੇ ਤਿੰਨ ਫੁੱਟ ਪਾਣੀ, ਹਜ਼ਾਰਾਂ ਏਕੜ ਫ਼... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਐਂਟੀ-ਰੈਗਿੰਗ ਮੁਹਿੰਮ ਦਾ ਆਯੋਜਨ
Ad Position 24