19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡਿਵਾਈਨ ਲਾਈਟ ਸਕੂਲ ਵਿਚ ਰੈੱਡ ਕਰਾਸ ਸੁਸਾਇਟੀ ਨੇ ਕਰਵਾਇਆ ਜਾਦੂ ਦਾ ਸ਼ੋਅ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਰੈੱਡ ਕਰਾਸ ਸੋਸਾਇਟੀ ਵਲੋਂ ਵਿਦਿਆਰਥੀਆਂ ਲਈ ਮਨੋਰੰਜਕ ਜਾਦੂ ਦੇ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਦੂਗਰ ਵਲੋਂ ਵੱਖ-ਵੱਖ ਜਾਦੂਈ ਕਲਾਵਾਂ ਅਤੇ ਦਿਲਚਸਪ ਕਰਤੱਵ ਪੇਸ਼ ਕਰਕੇ ਵਿਦਿਆਰਥੀਆਂ ਨੂੰ ਹੈਰਾਨ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਰੈੱਡ ਕਰਾਸ ਸੋਸਾਇਟੀ ਵਲੋਂ ਵਿਦਿਆਰਥੀਆਂ ਲਈ ਮਨੋਰੰਜਕ ਜਾਦੂ ਦੇ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਦੂਗਰ ਵਲੋਂ ਵੱਖ-ਵੱਖ ਜਾਦੂਈ ਕਲਾਵਾਂ ਅਤੇ ਦਿਲਚਸਪ ਕਰਤੱਵ ਪੇਸ਼ ਕਰਕੇ ਵਿਦਿਆਰਥੀਆਂ ਨੂੰ ਹੈਰਾਨ ਕਰ ਦਿੱਤਾ ਗਿਆ। ਜਾਦੂ ਦੇ ਵੱਖ-ਵੱਖ ਕਰਤੱਵਾਂ ਦੌਰਾਨ ਪੂਰਾ ਸਕੂਲ ਤਾੜੀਆਂ ਦੀ ਗੂੰਜ ਨਾਲ ਗੂੰਜ ਉੱਠਿਆ। ਇਸ ਮਨੋਰੰਜਕ ਗਤੀਵਿਧੀ ਨੇ ਵਿਦਿਆਰਥੀਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪੈਦਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਰੈੱਡ ਕਰਾਸ ਸੋਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਸੋਸਾਇਟੀ ਦੀਆਂ ਸੇਵਾਵਾਂ ਅਤੇ ਲੋੜ ਪੈਣ ’ਤੇ ਇਸ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਜੀ.ਟੀ. ਰੋਡ ਬਾੜਾ ਵਿਖੇ ਸਵਾਰੀਆਂ ਦੇ ਬੈਠਣ ਲਈ ਬਣੇ ਨਵੇਂ ਸ਼ੈਡ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਹਲਕਾ ਨਾਭਾ ’ਚ ਵੱਧ ਰਹੀ ਨਸ਼ਾ ਤਸਕਰੀ, ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ-ਪ੍ਰਸ਼ਾਸਨ ਨਹੀਂ ਲੈ ਰਿਹਾ ਕੋਈ ਸਾਰ
Ad Position 24