22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

1 ਕਿੱਲੋ ਸੋਨੇ ਦੀ ਚੋਰੀ ਦੇ ਮਾਮਲੇ ਵਿਚ ਪੁੱਤਰ ਵਲੋਂ ਪਿਤਾ ਸਮੇਤ ਚਾਚਾ, ਚਾਚੀ ਤੇ ਕਰਵਾਇਆ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਲਗਪਗ 1 ਕਿੱਲੋ ਸੋਨੇ ਦੀ ਚੋਰੀ ਤੇ ਉਸ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਰਹਿੰਦ ਦੇ ਮੁਖੀ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਰਵਿੰਦਰ ਸਿੰਘੀ ਨੇ ਬਿਆਨ ਦਰਜ ਕਰਵਾਏ ਹਨ, ਕਿ ਉਸ ਨੇ ਸਾਲ 2010 ਤੋਂ 2016 ਦੌਰਾਨ ਖ਼ਰੀਦੇ ਸੋਨੇ ਦੇ ਬਿਸਕੁਟ ਆਪਣੇ ਪਿਤਾ ਸ਼ਕਤੀ ਪ੍ਰਸਾਦ ਸਿੰਘੀ ਕੋਲ ਰਖਵਾਏ ਸਨ।

Ad Position 21
No active advertisement
ਅਜੀਤ ਡੈਸਕ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਲਗਪਗ 1 ਕਿੱਲੋ ਸੋਨੇ ਦੀ ਚੋਰੀ ਤੇ ਉਸ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਰਹਿੰਦ ਦੇ ਮੁਖੀ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਰਵਿੰਦਰ ਸਿੰਘੀ ਨੇ ਬਿਆਨ ਦਰਜ ਕਰਵਾਏ ਹਨ, ਕਿ ਉਸ ਨੇ ਸਾਲ 2010 ਤੋਂ 2016 ਦੌਰਾਨ ਖ਼ਰੀਦੇ ਸੋਨੇ ਦੇ ਬਿਸਕੁਟ ਆਪਣੇ ਪਿਤਾ ਸ਼ਕਤੀ ਪ੍ਰਸਾਦ ਸਿੰਘੀ ਕੋਲ ਰਖਵਾਏ ਸਨ। ਇਹ ਸੋਨਾ ਕਲੀਨਿਕ ਦੀ ਦੀਵਾਰ ਵਿਚ ਦਬਾ ਕੇ ਰੱਖਿਆ ਗਿਆ ਸੀ, ਤਾਂ ਜੋ ਉਹ ਉਸ ਦੇ ਬੱਚਿਆਂ ਦੇ ਵਿਆਹ ਲਈ ਕੰਮ ਆ ਸਕੇ। ਜਦੋਂ ਉਸ ਨੇ ਆਪਣੇ ਪਿਤਾ ਤੋਂ ਸੋਨਾ ਵਾਪਸ ਮੰਗਿਆ ਤਾਂ ਉਨ੍ਹਾਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕਰਕੇ ਸ਼ਕਤੀ ਪ੍ਰਸਾਦ ਸਿੰਘੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਵਿਚ ਸ਼ਿਕਾਇਤਕਰਤਾ ਦੇ ਚਾਚਾ ਤੇ ਚਾਚੀ ਸਮੇਤ ਕੁਲ 3 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਸੋਨੇ ਦੀ ਬਰਾਮਦਗੀ ਕੀਤੀ ਜਾ ਸਕੇ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਪੰਜਾਬ ਬੰਦ ’ ਦੇ ਸੱਦੇ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਜੀ. ਐਸ. ਟੀ. ਚੋਰੀ ਦੇ ਤਿੰਨ ਮਾਮਲੇ ਦਰਜ, ਕਰੋੜਾਂ ਰੁਪਏ ਦੀ ਧੋਖਾਧੜੀ ਦੇ ਦੋਸ਼
Ad Position 24