21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੋਮਣੀ ਕਮੇਟੀ ਦੁਆਰਾ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਭੇਜੀ ਮਾਲੀ ਸਹਾਇਤਾ ਦੇ ਚੈੱਕ ਕੀਤੇ ਤਕਸੀਮ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਕਮੇਟੀ ਦੁਆਰਾ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਭੇਜੀ ਗਈ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਧਾਮਾਂ ਦੀ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਲਈ ਵੀ ਵੱਡੇ ਪੱਧਰ ’ਤੇ ਕਾਰਜ ਕਰ ਰਹੀ ਹੈ, ਜਿਸ ਤਹਿਤ ਭਿਆਨਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਦੇ ਲਈ ਮਾਲੀ ਸਹਾਇਤਾ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀਆਂ ਸਕੂਲ ਤੇ ਕਾਲਜ ਫ਼ੀਸਾਂ ਭਰਨ ਵਰਗੇ ਮਾਨਵਤਾ ਦੀ ਭਲਾਈ ਲਈ ਕਾਰਜ ਬਿਨਾ ਕਿਸੇ ਜਾਤੀ ਤੇ ਧਰਮ ਵਿਤਕਰੇ ਤੋਂ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਕਮੇਟੀ ਦੁਆਰਾ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਭੇਜੀ ਗਈ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਧਾਮਾਂ ਦੀ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਲਈ ਵੀ ਵੱਡੇ ਪੱਧਰ ’ਤੇ ਕਾਰਜ ਕਰ ਰਹੀ ਹੈ, ਜਿਸ ਤਹਿਤ ਭਿਆਨਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਦੇ ਲਈ ਮਾਲੀ ਸਹਾਇਤਾ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀਆਂ ਸਕੂਲ ਤੇ ਕਾਲਜ ਫ਼ੀਸਾਂ ਭਰਨ ਵਰਗੇ ਮਾਨਵਤਾ ਦੀ ਭਲਾਈ ਲਈ ਕਾਰਜ ਬਿਨਾ ਕਿਸੇ ਜਾਤੀ ਤੇ ਧਰਮ ਵਿਤਕਰੇ ਤੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਨੂੰ ਵੀ ਆਪਣੀ ਵੱਡੀ ਜ਼ਿੰਮੇਵਾਰੀ ਸਮਝਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਸਿੱਖੀ ਸਿਧਾਂਤਾਂ ਅਨੁਸਾਰ ਲੋੜਵੰਦ ਮਨੁੱਖਾਂ ਦੀ ਸੇਵਾ ਕਰਨਾ ਹਰ ਸਿੱਖ ਅਤੇ ਹਰ ਸਮਰੱਥ ਵਿਅਕਤੀ ਦਾ ਫ਼ਰਜ਼ ਹੈ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਬਹੁਤ ਮਹਿੰਗਾ ਹੋਣ ਕਾਰਨ ਕਈ ਪਰਿਵਾਰ ਆਰਥਿਕ ਤੌਰ ’ਤੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹਨ। ਅਜਿਹੇ ਹਾਲਤਾਂ ਵਿਚ ਸਮਾਜ ਦੇ ਸਮਰੱਥ ਲੋਕਾਂ ਤੇ ਸੰਸਥਾਵਾਂ ਨੂੰ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਕੈਂਸਰ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਇਹ ਸਹਾਇਤਾ ਉਨ੍ਹਾਂ ਦੇ ਇਲਾਜ ਵਿਚ ਕੁਝ ਹੱਦ ਤੱਕ ਸਹਾਇਕ ਸਾਬਤ ਹੋਵੇਗੀ। ਇਸ ਮੌਕੇ ਕੈਂਸਰ ਪੀੜਤ ਬਲਵੀਰ ਸਿੰਘ ਪੁੱਤਰ ਭਾਗ ਸਿੰਘ ਚਨਾਰਥਲ, ਕੁਲਦੀਪ ਕੌਰ ਪਤਨੀ ਅਮਨਿੰਦਰ ਸਿੰਘ ਸੁਹਾਗਹੇੜੀ, ਅਜੈਬ ਕੌਰ ਪਤਨੀ ਬਲਵੀਰ ਸਿੰਘ ਚਨਾਰਥਲ ਖ਼ੁਰਦ ਨੂੰ ਬਿਮਾਰੀ ਦੇ ਇਲਾਜ ਲਈ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਸ ਮੌਕੇ ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹਰਵਿੰਦਰ ਸਿੰਘ ਬੱਬਲ ਸੀਨੀਅਰ ਅਕਾਲੀ ਆਗੂ, ਰਵੀਪਾਲ ਸਿੰਘ ਚਰਨਾਥਲ, ਯੂਥ ਆਗੂ ਮਾਸਟਰ ਗੁਰਮੋਹਨ ਸਿੰਘ ਸਰਹਿੰਦ, ਇੰਦਰਜੀਤ ਸਿੰਘ, ਅਮਰਿੰਦਰ ਸਿੰਘ ਸੁਹਾਗਹੇੜੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਵਿਖੇ ਯੂਥ ਅਕਾਲੀ ਦਲ ( ਬ ) ਦੀ ਮੀਟਿੰਗ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਢਲਾ ਫ਼ਰਜ਼-ਭਾਰਦਵਾਜ
Ad Position 24