ਸ਼ਾਹਪੁਰ ਵਿਖੇ ਯੂਥ ਅਕਾਲੀ ਦਲ ( ਬ ) ਦੀ ਮੀਟਿੰਗ
ਮੰਡੀ ਗੋਬਿੰਦਗੜ੍ਹ, 21 ਅਗਸਤ (ਇਕਬਾਲਦੀਪ ਸੰਧੂ)-ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸ਼ਨਪ੍ਰੀਤ ਸ਼ਾਹਪੁਰ ਦੀ ਅਗਵਾਈ ਹੇਠ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਪਿੰਡ ਸ਼ਾਹਪੁਰ ਵਿਖੇ ਇਕ ਵੱਡੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਹਲਕਾ ਕੋਆਰਡੀਨੇਟਰ ਮਨਪ੍ਰੀਤ ਸਿੰਘ ਮਾਜਰੀ, ਸਰਕਲ ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅੰਗਰੇਜ਼ ਸਿੰਘ ਲਾਡਪੁਰ ਸਮੇਤ ਸੀਨੀਅਰ ਅਕਾਲੀ ਆਗੂਆਂ, ਵਰਕਰਾਂ ਤੇ ਯੂਥ ਅਕਾਲੀ ਦਲ ਦੀ ਵੱਡੀ ਗਿਣਤੀ ਵਿਚ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ।
ਮੰਡੀ ਗੋਬਿੰਦਗੜ੍ਹ, 21 ਅਗਸਤ (ਇਕਬਾਲਦੀਪ ਸੰਧੂ)-ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸ਼ਨਪ੍ਰੀਤ ਸ਼ਾਹਪੁਰ ਦੀ ਅਗਵਾਈ ਹੇਠ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਪਿੰਡ ਸ਼ਾਹਪੁਰ ਵਿਖੇ ਇਕ ਵੱਡੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਹਲਕਾ ਕੋਆਰਡੀਨੇਟਰ ਮਨਪ੍ਰੀਤ ਸਿੰਘ ਮਾਜਰੀ, ਸਰਕਲ ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅੰਗਰੇਜ਼ ਸਿੰਘ ਲਾਡਪੁਰ ਸਮੇਤ ਸੀਨੀਅਰ ਅਕਾਲੀ ਆਗੂਆਂ, ਵਰਕਰਾਂ ਤੇ ਯੂਥ ਅਕਾਲੀ ਦਲ ਦੀ ਵੱਡੀ ਗਿਣਤੀ ਵਿਚ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਬੁਲਾਰਿਆਂ ਨੇ ਵਰਕਰਾਂ ਤੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦੀ ਅਪੀਲ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਅਮਲੋਹ ਤੋਂ 2027 ਲਈ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਵੀ ਜ਼ਿਕਰ ਕੀਤਾ। ਮੀਟਿੰਗ ਵਿਚ ਸੀਨੀਅਰ ਆਗੂ ਸਤਨਾਮ ਸਿੰਘ ਕਾਹਲੋਂ, ਨਰਿੰਦਰ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ, ਸੇਵਾ ਸਿੰਘ ਤੂਰਾਂ, ਅਮਰਜੀਤ ਸਿੰਘ ਲਾਡਪੁਰ, ਡਾ. ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ ਗਰਚਾ, ਹਰਪ੍ਰੀਤ ਸਿੰਘ ਹੈਪੀ, ਜਸਵਿੰਦਰ ਸਿੰਘ ਕਾਹਲੋਂ, ਹਰਜੋਤ ਸਿੰਘ, ਸਵਰਨ ਸਿੰਘ ਬੱਡਗੁੱਜਰਾਂ, ਜੱਸੀ ਸ਼ਾਹਪੁਰ, ਲਾਡੀ, ਬਾਵਾ ਮਹਿਰਾ, ਗੁਰਸੇਵਕ ਸਿੰਘ ਪ੍ਰਧਾਨ, ਕਰਨੈਲ ਸਿੰਘ ਤੂਰਾਂ, ਪਾਲ ਸਿੰਘ ਖੁੰਮਣਾਂ, ਜਗਦੀਪ ਸਿੰਘ, ਟੀਕੂ ਬਦੀਨਪੁਰ, ਬਹਾਦਰ ਸਿੰਘ ਬੱਡਗੁੱਜਰਾਂ, ਪਾਲ ਸਿੰਘ, ਜਸਵੀਰ ਸਿੰਘ, ਰੂਬੀ ਕਾਹਨਪੁਰਾ, ਜੱਸਾ ਸਿੰਘ, ਸੰਜੂ ਮਹਿਰਾ, ਲਵਲੀ ਮਹਿਰਾ, ਮਾਨ ਸਿੰਘ ਖੱਟੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਥ ਨੌਜਵਾਨ ਮੌਜੂਦ ਸਨ।