23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੀ. ਆਈ. ਐਮ. ਟੀ. ਵਿਖੇ ਮਨਾਇਆ ਤੀਜ ਦਾ ਤਿਉਹਾਰ

ਮੰਡੀ ਗੋਬਿੰਦਗੜ੍ਹ, 22 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ’ਚ ਤੀਜ ਦਾ ਤਿਉਹਾਰ ਬਹੁਤ ਭਾਰਤੀ ਸੱਭਿਆਚਾਰ ਨਾਲ ਮਨਾਇਆ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 23-08-2026
ਮੰਡੀ ਗੋਬਿੰਦਗੜ੍ਹ, 22 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ’ਚ ਤੀਜ ਦਾ ਤਿਉਹਾਰ ਬਹੁਤ ਭਾਰਤੀ ਸੱਭਿਆਚਾਰ ਨਾਲ ਮਨਾਇਆ। ਇਸ ਮੌਕੇ ਡਾ. ਸੀਮਾ ਧੀਰ ਸੇਵਾਮੁਕਤ ਪ੍ਰੋਫੈਸਰ, ਪ੍ਰਧਾਨ ਵਾਤਾਵਰਨ ਸਮੀਖਿਆ ਕਮੇਟੀ ਤੇ ਰੇਣੂ ਬਾਂਸਲ ਉਪ ਪ੍ਰਧਾਨ ਜ਼ਿਲ੍ਹਾ ਪੀ. ਐਸ. ਜੀ. ਤੇ ਖਜ਼ਾਨਚੀ ਯੂਨੀਕ ਲੇਡੀਜ਼ ਫਰਮ ਨੇ ਮੁੱਖ ਮਹਿਮਾਨਾਂ ਵਜੋਂ ਸਮਾਗਮ ਵਿਚ ਸ਼ਿਰਕਤ ਕੀਤੀ। ਪਿਮਟ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਤੀਜ ਵਰਗੇ ਰਵਾਇਤੀ ਤਿਉਹਾਰ ਨਾ ਸਿਰਫ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ ਬਲਕਿ ਉਨ੍ਹਾਂ ਦੀ ਪ੍ਰਤਿਭਾ ਲਈ ਇਕ ਪਲੇਟਫਾਰਮ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਤੀਜ ਜਸ਼ਨ ਦੌਰਾਨ, ਵਿਦਿਆਰਥੀਆਂ ਲਈ ਮਹਿੰਦੀ, ਤੀਜ ਫੋਟੋਗ੍ਰਾਫੀ, ਰੀਲ ਮੇਕਿੰਗ ਤੇ ਭਾਸ਼ਨ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਮਾਡਲਿੰਗ, ਸੋਲੇ ਸਿੰਗਿੰਗ, ਲੋਕ ਗਾਇਨ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਤੇ ਭੰਗੜਾ ਵਰਗੇ ਸ਼ਾਨਦਾਰ ਪ੍ਰਦਰਸ਼ਨਾਂ ਨਾਲ ਮਾਹੌਲ ਨੂੰ ਖੁਸ਼ਨੁਮਾ ਬਣਾ ਦਿੱਤਾ। ਇਸ ਮੌਕੇ ਸੁਖਲੀਨ ਕੌਰ ਐਮ. ਸੀ. ਏ.-ਤੀਜਾ ਸਮੈਸਟਰ ਨੇ ਮਿਸ ਤੀਜ ਦਾ ਖਿਤਾਬ ਜਿੱਤਿਆ ਤੇ ਰੁਪਿੰਦਰ ਸਿੰਘ ਬੀ. ਸੀ. ਏ.-ਤੀਜਾ ਸਮੈਸਟਰ ਨੇ ਮਿਸਟਰ ਤੀਜ ਦਾ ਖਿਤਾਬ ਜਿੱਤਿਆ। ਮੁੱਖ ਮਹਿਮਾਨ ਡਾ. ਸੀਮਾ ਧੀਰ ਤੇ ਰੇਣੂ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹਨ, ਸਗੋਂ ਸਾਡੀ ਸੱਭਿਆਚਾਰ, ਪਰੰਪਰਾਵਾਂ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇਕ ਸ਼ਕਤੀਸ਼ਾਲੀ ਤਰੀਕਾ ਹਨ। ਉਨ੍ਹਾਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇ ਅੰਤ ’ਚ ਪਿਮਟ ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਮੁੱਖ ਮਹਿਮਾਨ ਡਾ. ਸੀਮਾ ਧੀਰ ਅਤੇ ਰੇਣੂ ਬਾਂਸਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਹਿਰਾਮਪੁਰ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜੀ. ਪੀ. ਨੂੰ ਪਾਰਟੀ ਦਾ ਬੁਲਾਰਾ ਲਗਾਏ ਜਾਣ ’ਤੇ ਹਲਕਾ ਬਸੀ ਪਠਾਣਾਂ ਦੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਅਨੂਪ ਸਿੰਗਲਾ
Ad Position 24