ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਵਲੋਂ ‘ਫਿਜ਼ਿਕਸ ਐਸੋਸੀਏਸ਼ਨ’ ਦਾ ਗਠਨ
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਵਲੋਂ ਵਿੱਦਿਅਕ ਸੈਸ਼ਨ 2026-27 ਲਈ ਵਿਭਾਗ ਦੇ ਵਿਦਿਆਰਥੀਆਂ ਦੀ ‘ਫਿਜ਼ਿਕਸ ਐਸੋਸੀਏਸ਼ਨ’ ਦਾ ਗਠਨ ਕੀਤਾ। ਇਸ ਐਸੋਸੀਏਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਵਿਗਿਆਨਕ ਪ੍ਰੋਗਰਾਮਾਂ ਤੇ ਗਤੀਵਿਧੀਆਂ ਨਾਲ ਜੋੜਨਾ ਤੇ ਵਿਗਿਆਨ ਦੇ ਖੇਤਰ ਵਿਚ ਹੋ ਰਹੀਆਂ ਨਵੀਆਂ ਤਰੱਕੀਆਂ ਤੋਂ ਜਾਣੂ ਕਰਵਾਉਣਾ ਹੈ।
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਵਲੋਂ ਵਿੱਦਿਅਕ ਸੈਸ਼ਨ 2026-27 ਲਈ ਵਿਭਾਗ ਦੇ ਵਿਦਿਆਰਥੀਆਂ ਦੀ ‘ਫਿਜ਼ਿਕਸ ਐਸੋਸੀਏਸ਼ਨ’ ਦਾ ਗਠਨ ਕੀਤਾ। ਇਸ ਐਸੋਸੀਏਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਵਿਗਿਆਨਕ ਪ੍ਰੋਗਰਾਮਾਂ ਤੇ ਗਤੀਵਿਧੀਆਂ ਨਾਲ ਜੋੜਨਾ ਤੇ ਵਿਗਿਆਨ ਦੇ ਖੇਤਰ ਵਿਚ ਹੋ ਰਹੀਆਂ ਨਵੀਆਂ ਤਰੱਕੀਆਂ ਤੋਂ ਜਾਣੂ ਕਰਵਾਉਣਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਫਿਜ਼ਿਕਸ ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਿਗਿਆਨ ਅਤੇ ਤਕਨਾਲੋਜੀ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਵਿਗਿਆਨਕ ਸੋਚ ਅਤੇ ਸਮਝ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਸਾਬਤ ਹੁੰਦੀਆਂ ਹਨ। ਇਸ ਮੌਕੇ ਫਿਜ਼ਿਕਸ ਵਿਭਾਗ ਦੇ ਮੁਖੀ ਤੇ ਐਸੋਸੀਏਸ਼ਨ ਦੇ ਕਨਵੀਨਰ ਡਾ. ਤਜਿੰਦਰ ਸਿੰਘ, ਕੋਆਰਡੀਨੇਟਰ ਡਾ. ਦੀਪਿਕਾ ਜੈਨ ਤੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਐਮ. ਐਸ. ਸੀ. ਫਿਜ਼ਿਕਸ ਭਾਗ ਦੂਸਰਾ ਦੀ ਵਿਦਿਆਰਥਣ ਹਰਦੀਪ ਕੌਰ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਭਾਗ ਪਹਿਲਾ ਦੀ ਵਿਦਿਆਰਥਣ ਓਪਿੰਦਰਜੋਤ ਕੌਰ ਨੂੰ ਉਪ-ਪ੍ਰਧਾਨ ਨਿਯੁਕਤ ਕੀਤਾ। ਇਸੇ ਤਰ੍ਹਾਂ ਬੀ. ਐਸ. ਸੀ. ਭਾਗ ਤੀਜਾ ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਤੇ ਸਿਮਰਨਪ੍ਰੀਤ ਕੌਰ ਨੂੰ ਜਨਰਲ ਸਕੱਤਰ, ਜਦਕਿ ਬੀ. ਐਸ. ਸੀ. ਭਾਗ ਦੂਸਰਾ ਨਾਨ-ਮੈਡੀਕਲ ਦੀ ਪਰਵਿੰਦਰ ਕੌਰ ਤੇ ਬੀ. ਐਸ. ਸੀ. ਭਾਗ ਪਹਿਲਾ ਨਾਨ-ਮੈਡੀਕਲ ਦੇ ਜਸਪ੍ਰੀਤ ਸਿੰਘ ਤੇ ਪ੍ਰਭਦੀਪ ਸਿੰਘ ਨੂੰ ਸਾਂਝੇ ਸਕੱਤਰ ਨਿਯੁਕਤ ਕੀਤਾ। ਇਸੇ ਪ੍ਰਕਾਰ ਐਮ. ਐਸ. ਸੀ. ਫਿਜ਼ਿਕਸ ਭਾਗ ਦੂਸਰਾ ਦੀ ਨਵਜੋਤ ਕੌਰ ਤੇ ਬੀ. ਐਸ. ਸੀ. ਭਾਗ ਪਹਿਲਾ ਨਾਨ-ਮੈਡੀਕਲ ਦੇ ਬੀਰਕਰਨ ਸਿੰਘ ਨੂੰ ਐਸੋਸੀਏਸ਼ਨ ਦੇ ਮੈਂਬਰ ਬਣਾਇਆ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਰਮਣੀਕ ਕੌਰ, ਡਾ. ਨਵਜੀਤ ਕੌਰ, ਡਾ. ਗੁਰਪ੍ਰੀਤ ਕੌਰ ਤੇ ਪ੍ਰੋ. ਮਨਪ੍ਰੀਤ ਕੌਰ ਵੀ ਹਾਜ਼ਰ ਸਨ।