ਅਧਿਆਪਕਾਂ ਨੇ 27 ਦੀ ਸਮੂਹਿਕ ਛੁੱਟੀ ਦਾ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੌਂਪਿਆ
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦੀ ਸੂਚਨਾ ਦਾ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦੀ ਸੂਚਨਾ ਦਾ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਫ਼ਤਹਿਗੜ੍ਹ ਸਾਹਿਬ ਰਵਿੰਦਰ ਕੌਰ ਤੇ ਦੀਦਾਰ ਸਿੰਘ ਮਾਂਗਟ ਨੂੰ ਸੌਂਪਿਆ ਗਿਆ। ਵਫ਼ਦ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ ਤੇ ਜੋਸ਼ੀਲ ਤਿਵਾੜੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਅਧਿਆਪਕਾਂ ਦੀਆਂ ਵਿਭਾਗੀ ਅਤੇ ਵਿੱਤੀ ਮੰਗਾਂ ਦਾ ਨਿਪਟਾਰਾ ਨਹੀਂ ਕਰਦੀ, ਸਗੋਂ ਲਾਰੇ ਲੱਪੇ ਨਾਲ ਸਮਾਂ ਲੰਘਾਇਆ ਜਾ ਰਿਹਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਂਅ ’ਤੇ ਧੋਖਾ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਡੀ. ਏ., ਪੇਂਡੂ ਭੱਤਾ ਤੇ ਹੋਰ ਵਿੱਤੀ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ। ਇਸ ਦੇ ਰੋਸ ਵਜੋਂ ਪੰਜਾਬ ਦੇ ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਮੌਕੇ ਰਾਜੇਸ਼ ਕੁਮਾਰ ਅਮਲੋਹ, ਰਾਜਵਿੰਦਰ ਸਿੰਘ ਖੇੜਾ, ਜਗਤਾਰ ਸਿੰਘ ਫੈਜੁਲਾਪੁਰ, ਅਮਰਜੀਤ ਸਿੰਘ, ਦਰਸ਼ਨ ਸਿੰਘ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਗੁਲਸ਼ਨ ਕੁਮਾਰ, ਚਰਨਜੀਤ ਸਿੰਘ, ਵਿਨੋਦ ਕੁਮਾਰ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ ਅੰਨੀਆ, ਗਗਨਦੀਪ ਸਿੰਘ, ਰਜਿੰਦਰ ਸਿੰਘ, ਪਰਵਿੰਦਰ ਸਿੰਘ, ਸੁਰਜੀਤ ਕੌਰ, ਹਰਿੰਦਰਜੀਤ ਕੌਰ ਤੋਂ ਇਲਾਵਾ ਹੋਰ ਬਹੁਤ ਸਾਰੇ ਅਧਿਆਪਕ ਆਗੂ ਹਾਜ਼ਰ ਸਨ।