23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਬੂਥ ਪੱਧਰੀ ਕਮੇਟੀਆਂ ਦਾ ਅਹਿਮ ਯੋਗਦਾਨ ਹੋਵੇਗਾ-ਭੁੱਟਾ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰੀ ਕਮੇਟੀਆਂ ਦਾ ਤੇਜ਼ੀ ਨਾਲ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿੰਡ ਰੰਧਾਵਾ, ਮੱਠੀ, ਬੋਰਾਂ, ਮੰਡੋਫਲ, ਖੇੜਾ ਅਨਾਇਤਪੁਰ, ਮੁੱਲਾਂਪੁਰ ਖ਼ੁਰਦ, ਮੁੱਲਾਂਪੁਰ ਕਲਾਂ, ਵਜ਼ੀਰ ਨਗਰ, ਮਲਕੋ ਮਾਜਰਾ ਦੀਆਂ ਬੂਥ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਬਹੁਤ ਜਲਦੀ ਇਨ੍ਹਾਂ ਕਮੇਟੀਆਂ ਦਾ ਗਠਨ ਕਰ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰੀ ਕਮੇਟੀਆਂ ਦਾ ਤੇਜ਼ੀ ਨਾਲ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿੰਡ ਰੰਧਾਵਾ, ਮੱਠੀ, ਬੋਰਾਂ, ਮੰਡੋਫਲ, ਖੇੜਾ ਅਨਾਇਤਪੁਰ, ਮੁੱਲਾਂਪੁਰ ਖ਼ੁਰਦ, ਮੁੱਲਾਂਪੁਰ ਕਲਾਂ, ਵਜ਼ੀਰ ਨਗਰ, ਮਲਕੋ ਮਾਜਰਾ ਦੀਆਂ ਬੂਥ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਬਹੁਤ ਜਲਦੀ ਇਨ੍ਹਾਂ ਕਮੇਟੀਆਂ ਦਾ ਗਠਨ ਕਰ ਦਿੱਤਾ ਜਾਵੇਗਾ। ਭੁੱਟਾ ਨੇ ਬੂਥ ਪੱਧਰੀ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਹੁਣ ਜ਼ਿਆਦਾ ਸਮਾਂ ਨਹੀਂ ਰਿਹਾ, ਇਸ ਲਈ ਸਮੂਹ ਅਹੁਦੇਦਾਰ ਆਪੋ ਆਪਣੇ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਬੂਥ ਪੱਧਰੀ ਕਮੇਟੀਆਂ ਦੇ ਅਹੁਦੇਦਾਰ ਲੋਕਾਂ ਨੂੰ ਮੌਜੂਦਾ ਪੰਜਾਬ ਸਰਕਾਰ ਦੀਆਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਬਾਰੇ ਵੀ ਚਾਨਣਾ ਪਾਉਣ ਤੇ ਸਰਕਾਰ ਵਲੋਂ ਕੀਤੇ ਗਏ ਕਥਿਤ ਘਪਲਿਆਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਉਣ। ਇਸ ਮੌਕੇ ਕੇਸਰ ਸਿੰਘ ਰੰਧਾਵਾ, ਜੋਗਾ ਸਿੰਘ, ਪ੍ਰਗਟ ਸਿੰਘ, ਅਮਰੀਕ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਨਾਜ਼ਰ ਸਿੰਘ, ਇੰਦਰਪ੍ਰੀਤ ਸਿੰਘ, ਜੁਝਾਰ ਸਿੰਘ, ਗੁਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਪ੍ਰਗਟ ਸਿੰਘ ਰੰਧਾਵਾ, ਨਿਰਮਲ ਸਿੰਘ ਮੱਠੀ, ਸੁਖਜਿੰਦਰ ਸਿੰਘ ਮੀਤ ਪ੍ਰਧਾਨ, ਅਮਰਜੀਤ ਸਿੰਘ, ਦਲਜੀਤ ਸਿੰਘ, ਤਲਵਿੰਦਰ ਸਿੰਘ, ਹਰਦੇਵ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ, ਬਰਜਿੰਦਰ ਪਾਲ ਸਿੰਘ, ਜਤਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਧੀਰ ਸਿੰਘ, ਗੁਰਮੀਤ ਸਿੰਘ, ਗਗਨਦੀਪ ਸਿੰਘ, ਰਣਧੀਰ ਸਿੰਘ ਬੋਰਾਂ, ਬਲਕਾਰ ਸਿੰਘ, ਮੁਖ਼ਤਿਆਰ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਰਘਵੀਰ ਸਿੰਘ, ਦਲਵੀਰ ਸਿੰਘ, ਬਿਕਰਮਜੀਤ ਸਿੰਘ ਬੋਰਾਂ, ਯਾਦਵਿੰਦਰ ਸਿੰਘ ਖੇੜਾ, ਇਕਬਾਲ ਸਿੰਘ ਖੇੜਾ, ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਧਨਵੀਰ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ, ਜਗਮੋਹਨ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਨਵਜੋਤ ਸਿੰਘ, ਸੁਖਪਾਲ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੂਡੈਂਟ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖਮਾਣੋਂ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਭਾਰਤੀ ਅੰਡਰ-21 ਕੋਰਫਬਾਲ ਟੀਮ ਦੇ ਖਿਡਾਰੀ ਸਮਰਜੋਤ ਸਿੰਘ ਦਾ ਸਵਾਗਤ ਤੇ ਸਨਮਾਨ
Ad Position 24