24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

6 ਨੂੰ ਬਸੀ ਪਠਾਣਾਂ ਵਿਖੇ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਇਤਿਹਾਸਿਕ ਸਾਬਤ ਹੋਵੇਗੀ-ਦਰਬਾਰਾ ਸਿੰਘ ਗੁਰੂ

ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ 6 ਸਤੰਬਰ ਨੂੰ ਨਵੀਂ ਦਾਣਾ ਮੰਡੀ ਬਸੀ ਪਠਾਣਾਂ ਵਿਖੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਦੀ ਪ੍ਰਧਾਨਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸੰਬੰਧੀ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 24-08-2026
ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ 6 ਸਤੰਬਰ ਨੂੰ ਨਵੀਂ ਦਾਣਾ ਮੰਡੀ ਬਸੀ ਪਠਾਣਾਂ ਵਿਖੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਦੀ ਪ੍ਰਧਾਨਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸੰਬੰਧੀ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 6 ਸਤੰਬਰ ਦੀ ਇਹ ਕਾਨਫ਼ਰੰਸ ਇਤਿਹਾਸਕ ਸਾਬਤ ਹੋਵੇਗੀ ਅਤੇ ਇਸ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਤੇ ਪਾਰਟੀ ਵਰਕਰ ਸ਼ਾਮਿਲ ਹੋਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਵੀ ਮੱਠੀ ਪਈ ਹੋਈ ਹੈ। ਗੁਰੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ, ਬਿਜਲੀ, ਪਾਣੀ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਕਿਹਾ ਕਿ ਅਕਾਲੀ ਦਲ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ। ਇਸ ਮੌਕੇ ਐਸ. ਜੀ. ਪੀ. ਸੀ. ਮੈਂਬਰ ਅਵਤਾਰ ਸਿੰਘ ਰਿਆ, ਡਾ. ਜਗਦੀਪ ਸਿੰਘ ਰਾਣਾ ਮੈਂਬਰ ਪੀ. ਏ. ਸੀ., ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਬਿਲਾਸਪੁਰ, ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਰਜਵੰਤ ਸਿੰਘ ਰਾਜੂ, ਐਸ. ਸੀ. ਵਿੰਗ ਦੇ ਹਲਕਾ ਪ੍ਰਧਾਨ ਫ਼ਕੀਰ ਚੰਦ, ਸੀਨੀਅਰ ਮੀਤ ਪ੍ਰਧਾਨ ਜਸਮੇਰ ਸਿੰਘ ਬਡਲਾ, ਐਸ.ਸੀ. ਵਿੰਗ ਸਰਕਲ ਪ੍ਰਧਾਨ ਸਦਾਗਰ ਸਿੰਘ ਭੁੱਟਾ, ਸੀਨੀਅਰ ਜਥੇਦਾਰ ਅਵਤਾਰ ਸਿੰਘ ਭਾਂਬਰੀ, ਸਾਬਕਾ ਮੀਤ ਪ੍ਰਧਾਨ ਸਵਰਨ ਸਿੰਘ ਮੁਸਤਫਾਬਾਦ, ਜਨਰਲ ਸਕੱਤਰ ਰਜਿੰਦਰ ਸਿੰਘ ਅਤੇ ਸਾਬਕਾ ਐਮ. ਸੀ. ਬਲਵਿੰਦਰ ਸਿੰਘ ਖਮਾਣੋਂ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ‘ਭਰਤ ਮੁਨੀ ਦੇ ਰਸ ਸਿਧਾਂਤ’ ਨੂੰ ਸਮਝਣ ਲਈ ਅਨੁਭਵ ਅਧਾਰਿਤ ਗਤੀਵਿਧੀ ਅਗਲੀ ਖ਼ਬਰ ਅਜੀਤ, ਜਲੰਧਰ ਡਾ. ਜੰਨਤ ਸੇਖੋਂ ਨੇ ਡੀ. ਐਮ. ਸੀ. ਹਸਪਤਾਲ ਦੇ ਰਿਸਰਚ ਡੇਅ ’ਚ ਤੀਜਾ ਸਥਾਨ ਕੀਤਾ ਹਾਸਿਲ
Ad Position 24