24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਫ਼ੋਟੋਗ੍ਰਾਫ਼ੀ ਤੇ ਫ਼ੋਟੋ ਫ਼ੀਚਰ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਮੌਕੇ ਕਾਲਜ ਪੱਧਰ ’ਤੇ ਫ਼ੋਟੋਗ੍ਰਾਫ਼ੀ ਮੁਕਾਬਲਾ ਅਤੇ ਵਿਭਾਗ ਪੱਧਰ ’ਤੇ ਫ਼ੋਟੋ ਫ਼ੀਚਰ ਲੇਖਣ ਮੁਕਾਬਲਾ ਕਰਵਾਇਆ। ਫ਼ੋਟੋਗ੍ਰਾਫ਼ੀ ਮੁਕਾਬਲੇ ਦਾ ਵਿਸ਼ਾ ‘ਕੁਦਰਤ’ ਰੱਖਿਆ ਗਿਆ ਸੀ , ਜਿਸ ਤਹਿਤ ਵਿਦਿਆਰਥੀਆਂ ਨੂੰ ਆਪਣੀਆਂ ਖਿੱਚੀਆਂ ਤਸਵੀਰਾਂ ਭੇਜਣ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 24-08-2026
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਮੌਕੇ ਕਾਲਜ ਪੱਧਰ ’ਤੇ ਫ਼ੋਟੋਗ੍ਰਾਫ਼ੀ ਮੁਕਾਬਲਾ ਅਤੇ ਵਿਭਾਗ ਪੱਧਰ ’ਤੇ ਫ਼ੋਟੋ ਫ਼ੀਚਰ ਲੇਖਣ ਮੁਕਾਬਲਾ ਕਰਵਾਇਆ। ਫ਼ੋਟੋਗ੍ਰਾਫ਼ੀ ਮੁਕਾਬਲੇ ਦਾ ਵਿਸ਼ਾ ‘ਕੁਦਰਤ’ ਰੱਖਿਆ ਗਿਆ ਸੀ , ਜਿਸ ਤਹਿਤ ਵਿਦਿਆਰਥੀਆਂ ਨੂੰ ਆਪਣੀਆਂ ਖਿੱਚੀਆਂ ਤਸਵੀਰਾਂ ਭੇਜਣ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ। ਇਸੇ ਤਰ੍ਹਾਂ ਫ਼ੋਟੋ ਫ਼ੀਚਰ ਲੇਖਣ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਮੌਕੇ ’ਤੇ ਇਕ ਤਸਵੀਰ ਦਿਖਾਈ ਗਈ ਸੀ ਅਤੇ ਉਸ ਦੇ ਆਧਾਰ ’ਤੇ ਉਨ੍ਹਾਂ ਨੂੰ ਆਪਣੇ ਰਚਨਾਤਮਿਕ ਵਿਚਾਰਾਂ ਨੂੰ ਸ਼ਬਦਾਂ ਰਾਹੀਂ ਲਿਖ ਕੇ ਪ੍ਰਗਟ ਕਰਨ ਲਈ ਕਿਹਾ ਗਿਆ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਰਚਨਾਤਮਿਕ ਮੁਕਾਬਲੇ ਜਿਥੇ ਵਿਦਿਆਰਥੀਆਂ ਦੀਆਂ ਸਿਰਜਣਾਤਮਿਕ ਤੇ ਵਿਹਾਰਕ ਸਮਰੱਥਾਵਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉਥੇ ਨਾਲ ਹੀ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ ਦੇ ਵੱਖ-ਵੱਖ ਤਕਨੀਕੀ ਅਤੇ ਕਲਾਤਮਕ ਪਹਿਲੂਆਂ ਨੂੰ ਸਮਝਣ ਦਾ ਮੌਕਾ ਵੀ ਮਿਲਦਾ ਹੈ। ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਦੇ ਮੱਦੇਨਜ਼ਰ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ ਅਤੇ ਰਚਨਾਤਮਿਕ ਲੇਖਣ ਰਾਹੀਂ ਆਪਣੀ ਵਿਹਾਰਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਫ਼ੋਟੋਗ੍ਰਾਫ਼ੀ ਮੁਕਾਬਲੇ ’ਚ ਐਮ. ਏ. ਜੇ. ਐਮ. ਸੀ. ਭਾਗ ਦੂਸਰਾ ਦੇ ਤਨਵੀਰ ਸਿੰਘ, ਬੀ. ਏ. ਜੇ. ਐਮ. ਸੀ. ਭਾਗ ਪਹਿਲਾ ਦੇ ਹਰਪ੍ਰੀਤ ਸਿੰਘ ਤੇ ਬੀ. ਏ. ਜੇ. ਐਮ. ਸੀ. ਭਾਗ ਦੂਸਰਾ ਦੇ ਕ੍ਰਿਸ਼ਨਾ ਤੇ ਵੈਦੇਹੀ ਨੇ ਵਧੀਆ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਫ਼ੋਟੋ ਫ਼ੀਚਰ ਲੇਖਣ ਮੁਕਾਬਲੇ ’ਚ ਐਮ. ਏ. ਜੇ. ਐਮ. ਸੀ. ਭਾਗ ਦੂਸਰਾ ਦੀ ਰੱਜੀ, ਬੀ. ਏ. ਜੇ. ਐਮ. ਸੀ. ਭਾਗ ਪਹਿਲਾ ਦੀ ਤਰਨਜੀਤ ਕੌਰ ਤੇ ਬੀ. ਏ. ਜੇ. ਐਮ. ਸੀ. ਭਾਗ ਦੂਸਰਾ ਦੀਆਂ ਸਹਿਜਪ੍ਰੀਤ ਕੌਰ ਤੇ ਜਸਲੀਨ ਕੌਰ ਨੇ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਭਗਵੰਤ ਸਿੰਘ ਤੇ ਪ੍ਰੋ. ਲਵਨੀਤ ਵਸ਼ਿਸ਼ਠ, ਪ੍ਰੋ. ਨਾਦਿਸ਼ ਅਤੇ ਪ੍ਰੋ. ਹਰਪ੍ਰੀਤ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਤੇ ਨਿੱਜੀ ਕਾਰਨਾਂ ਕਰਕੇ ਸੁਖਚੈਨ ਸਿੰਘ ਦੀਵਾ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਅਕਾਲੀ ਦਲ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ-ਜਥੇ. ਮੁਕਾਰੋਂਪੁਰ
Ad Position 24