ਪਿੰਡ ਬੁੱਚੜੇ ਨਰਵਾਣਾ ਨਹਿਰ ’ਤੇ ਜਲਦ ਹੀ ਬਣ ਕੇ ਤਿਆਰ ਹੋਵੇਗਾ ਸਟੀਲ ਦਾ ਪੁਲ਼-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 24 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ, ਬਿਹਤਰ ਆਵਾਜਾਈ ਸਹੂਲਤਾਂ ਤੇ ਵਿਕਾਸ ਪੱਖੋਂ ਆਧੁਨਿਕ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡ.
ਫ਼ਤਹਿਗੜ੍ਹ ਸਾਹਿਬ, 24 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ, ਬਿਹਤਰ ਆਵਾਜਾਈ ਸਹੂਲਤਾਂ ਤੇ ਵਿਕਾਸ ਪੱਖੋਂ ਆਧੁਨਿਕ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਪਿੰਡ ਬੁੱਚੜੇ ਨਰਵਾਣਾ ਨਹਿਰ ’ਤੇ ਕਰੀਬ 5 ਕਰੋੜ ਦੀ ਲਾਗਤ ਨਾਲ ਸਟੀਲ ਦੇ ਬਣਨ ਵਾਲੇ ਪੁਲ਼ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ 70 ਸਾਲ ਪੁਰਾਣੇ ਅਤੇ ਤੰਗ ਪੁਲ਼ ਕਾਰਨ ਨੇੜਲੇ ਪਿੰਡਾਂ ਅਤੇ ਵਸਨੀਕਾਂ ਨੂੰ ਆਉਣ ਜਾਣ ਵੇਲੇ ਵੱਡੀ ਮੁਸ਼ਕਿਲ ਪੇਸ਼ ਆਉਂਦੀ ਸੀ, ਜਿਸ ਨੂੰ ਜਲਦੀ ਬੂਰ ਪੈਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 6 ਮਹੀਨੇ ਅੰਦਰ ਇਹ ਪੁਲ਼ ਬਣ ਕੇ ਤਿਆਰ ਹੋ ਜਾਵੇਗਾ, ਜਿਸ ਦੇ ਨਾਲ ਪੁਲ਼ ਤੋਂ ਵਾਹਨਾਂ ਰਾਹੀਂ ਲੰਘਣ ਵਿਚ ਲੋਕਾਂ ਨੂੰ ਭਵਿੱਖ ਅੰਦਰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੇ ਦਿਨਾਂ ਅੰਦਰ ਸ਼ਰਧਾਲੂਆਂ ਦੇ ਹਰ ਤਰ੍ਹਾਂ ਦੇ ਵਾਹਨ ਪੁਲ਼ ਬਣਨ ਨਾਲ ਪਟਿਆਲਾ ਰੋਡ ਤੋਂ ਹੁੰਦੇ ਹੋਏ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਸਕਣਗੇ। ਵਿਧਾਇਕ ਰਾਏ ਨੇ ਦੱਸਿਆ ਕਿ ਪੁਲ਼ ਤੋਂ ਟ੍ਰੈਫ਼ਿਕ ਚਨਾਰਥਲ ਕਲਾਂ, ਬਧੋਛੀਕਲਾਂ, ਖਰੌੜਾ-ਖਰੌੜੀ ਅਤੇ ਨਬੀਪੁਰ ਤੇ ਪਟਿਆਲਾ ਰੋਡ ਤੱਕ ਜਾਂਦੀ ਹੈ। ਹਲਕਾ ਫ਼ਤਹਿਗੜ੍ਹ ਸਾਹਿਬ ਅੰਦਰ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਐਸ. ਡੀ. ਓ. ਕ੍ਰਿਸ਼ਨ ਗੋਪਾਲ ਗਿੱਲ, ਕੁਲਵਿੰਦਰ ਸਿੰਘ ਡੇਰਾ, ਬਲਕਾਰ ਸਿੰਘ ਨਬੀਪੁਰ, ਬਿਕਰਮਜੀਤ ਸਿੰਘ, ਬਲਵੀਰ ਸਿੰਘ ਚੀਮਾ ਤੋਂ ਇਲਾਵਾ ਨਗਰ ਨਿਵਾਸੀ ਵੀ ਹਾਜ਼ਰ ਸਨ।