25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮੰਡੀ ਗੋਬਿੰਦਗੜ੍ਹ ’ਚ ਖ਼ੂਨਦਾਨ ਕੈਂਪ ਵਿਚ 80 ਦੇ ਕਰੀਬ ਯੂਨਿਟ ਖ਼ੂਨ ਇਕੱਤਰ

ਮੰਡੀ ਗੋਬਿੰਦਗੜ੍ਹ, 24 ਅਗਸਤ (ਇਕਬਾਲਦੀਪ ਸੰਧੂ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਅਵਤਾਰ ਥੈਰਪੀ ਸੈਂਟਰ ਵਲੋਂ ਡਾ. ਅਵਤਾਰ ਸਿੰਘ ਤੇ ਡਾ.

Ad Position 21
No active advertisement
ਅਜੀਤ ਡੈਸਕ 25-08-2026
ਮੰਡੀ ਗੋਬਿੰਦਗੜ੍ਹ, 24 ਅਗਸਤ (ਇਕਬਾਲਦੀਪ ਸੰਧੂ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਅਵਤਾਰ ਥੈਰਪੀ ਸੈਂਟਰ ਵਲੋਂ ਡਾ. ਅਵਤਾਰ ਸਿੰਘ ਤੇ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿਚ ਖ਼ੂਨਦਾਨ ਕੈਂਪ ਲਗਾਇਆ। ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਵਲੋਂ ਕੀਤੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਅਤੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜ ਸੇਵਾ ਹੈ। ਸਾਡੇ ਵਲੋਂ ਦਾਨ ਕੀਤਾ ਖ਼ੂਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖ਼ੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕੈਂਪ ਦੇ ਪ੍ਰਬੰਧਕਾਂ ਤੇ ਸਮੂਹ ਖ਼ੂਨਦਾਨੀਆਂ ਦਾ ਧੰਨਵਾਦ ਵੀ ਕੀਤਾ। ਖ਼ੂਨਦਾਨ ਕੈਂਪ ਦੌਰਾਨ 80 ਦੇ ਕਰੀਬ ਯੂਨਿਟ ਖ਼ੂਨ ਇਕੱਤਰ ਕੀਤਾ। ਖ਼ੂਨ ਇਕੱਤਰ ਕਰਨ ਦੀ ਸੇਵਾ ਰਾਮ ਬਲੱਡ ਸੈਂਟਰ ਖਮਾਣੋਂ ਦੀ ਡਾਕਟਰੀ ਟੀਮ ਵਲੋਂ ਨਿਭਾਈ ਗਈ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਅਜਿਹੇ ਲੋਕ ਭਲਾਈ ਤੇ ਸਮਾਜ ਸੇਵਾ ਦੇ ਉਪਰਾਲੇ ਸਮਾਜ ਲਈ ਪ੍ਰੇਰਣਾਦਾਇਕ ਹਨ ਅਤੇ ਇਨ੍ਹਾਂ ਨਾਲ ਆਪਸੀ ਭਾਈਚਾਰਾ, ਸੇਵਾ ਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਇਸ ਮੌਕੇ ਡਾ. ਅਵਤਾਰ ਸਿੰਘ ਤੇ ਡਾ. ਰਾਜਵਿੰਦਰ ਕੌਰ ਵਲੋਂ ਬੀਬੀ ਕਿਰਨਦੀਪ ਕੌਰ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਕੈਂਪ ਵਿਚ ਡਾ. ਅਰਜੁਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਜਥੇ. ਰਾਮ ਸਿੰਘ, ਜਥੇ. ਜਰਨੈਲ ਸਿੰਘ ਮਾਜਰੀ, ਹਰਪਿੰਦਰ ਸਿੰਘ ਭੂਰਾ, ਕਰਮਜੀਤ ਸਿੰਘ ਗਾਂਧੀ, ਸਰਬਜੀਤ ਕੌਰ, ਪਰਮਜੀਤ ਕੌਰ, ਰਵਨੀਤ ਕੌਰ, ਗੁਰਪ੍ਰੀਤ ਸਿੰਘ ਰਿੰਪੀ, ਰਾਜੇਸ਼ ਕੁਮਾਰ ਸ਼ਾਹੀ, ਯੂਥ ਆਗੂ ਸਿਮਰਨਜੀਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਮੰਦਰ ’ਚ ਸਾਉਣ ਦੇ ਆਖ਼ਰੀ ਸੋਮਵਾਰ ਕੀਤਾ ਭੰਡਾਰਾ ਪ੍ਰਵੀਨ ਸ਼ਰਮਾ ਵਲੋਂ ਮੰਦਰ ਵਿਚ ਦਾਨ ਕੀਤੇ 13 ਪੱਖੇ ਅਗਲੀ ਖ਼ਬਰ ਵਾਰਡ ਨੰ. 3, 14 ਤੇ 20 ਵਿਚ ਇਸਤਰੀ ਅਕਾਲੀ ਦਲ ਦੀਆਂ ਹੋਈਆਂ ਭਰਵੀਆਂ ਮੀਟਿੰਗਾਂ
Ad Position 24