25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੋਬਿੰਦਗੜ੍ਹ ਪਬਲਿਕ ਸਕੂਲ ਦੇ ਛੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਮੰਡੀ ਗੋਬਿੰਦਗੜ੍ਹ, 24 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਭਾਰ ਉਠਾਉਣ ਤੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਕਈ ਪੁਜ਼ੀਸ਼ਨਾਂ ਹਾਸਿਲ ਕਰਨ ਦੇ ਨਾਲ-ਨਾਲ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਮੰਡੀ ਗੋਬਿੰਦਗੜ੍ਹ, 24 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਭਾਰ ਉਠਾਉਣ ਤੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਕਈ ਪੁਜ਼ੀਸ਼ਨਾਂ ਹਾਸਿਲ ਕਰਨ ਦੇ ਨਾਲ-ਨਾਲ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਸ ਮੌਕੇ ਭਾਰ ਉਠਾਉਣ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ ਵਰਗ ਵਿਚ ਨੂਰ ਨੇ ਪਹਿਲਾ, ਜਦਕਿ ਅੰਡਰ-19 ਲੜਕਿਆਂ ਵਰਗ ਵਿਚ ਰਾਘਵ ਭਾਰਤੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੋਵੇਂ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ ਨਿਸ਼ਾਨੇਬਾਜ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਵਰਗ ਵਿਚ ਅਵੀਰੀਤ ਕੌਰ ਤੇ ਅੰਡਰ-17 ਲੜਕਿਆਂ ਵਰਗ ਵਿਚ ਸ਼ੁਭਮਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਰਗ ਵਿਚ ਮਾਹੀ ਤੇ ਅੰਡਰ-19 ਲੜਕਿਆਂ ਵਰਗ ਵਿਚ ਯਸ਼ ਸੋਫ਼ਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਨਿਸ਼ਾਨੇਬਾਜ਼ੀ ਵਿਚ ਚਾਰੇ ਵਿਦਿਆਰਥੀਆਂ ਨੇ ਵੀ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਉਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਮਾਤਾ ਗੁਜਰੀ ਕਾਲਜ ਵਿਖੇ ਪੋਸਟਰ ਬਣਾਉਣ ਤੇ ਸਲੋਗਨ ਲੇਖਣ ਮੁਕਾਬਲਿਆਂ ਦਾ ਸਫ਼ਲ ਆਯੋਜਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
Ad Position 24