25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਣਜੋਧ ਸਿੰਘ ਹਡਾਣਾ ਵਲੋਂ ਭੁੱਨਰਹੇੜੀ ’ਚ ਖੇਡ ਮੈਦਾਨ ਦੇ ਨਵੀਨੀਕਰਨ ਦਾ ਉਦਘਾਟਨ

ਭੁੱਨਰਹੇੜੀ, 24 ਅਗਸਤ (ਧਨਵੰਤ ਸਿੰਘ)-ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਭੁੱਨਰਹੇੜੀ ਵਿਖੇ ਖੇਡ ਮੈਦਾਨ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਪੀ. ਆਰ.

Ad Position 21
No active advertisement
ਅਜੀਤ ਡੈਸਕ 25-08-2026
ਭੁੱਨਰਹੇੜੀ, 24 ਅਗਸਤ (ਧਨਵੰਤ ਸਿੰਘ)-ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਭੁੱਨਰਹੇੜੀ ਵਿਖੇ ਖੇਡ ਮੈਦਾਨ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਪੀ. ਆਰ. ਟੀ. ਸੀ. ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤਾ ਗਿਆ। ਇਸ ਮੌਕੇ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਚੇਅਰਮੈਨ ਚਰਨਜੀਤ ਸਿੰਘ ਨੈਣਾਂ ਤੇ ਮਾਰਕੀਟ ਕਮੇਟੀ ਦੁੱਧਨ ਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵੀ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ ਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਸਨੌਰ ਵਿਚ 17 ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਦਕਿ ਨੌਜਵਾਨਾਂ ਦੀ ਸਿਹਤ ਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਥਾਵਾਂ ’ਤੇ ਨਵੇਂ ਜਿੰਮ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭੁੱਨਰਹੇੜੀ ਦਾ ਖੇਡ ਮੈਦਾਨ ਖੇਡ ਜਗਤ ਵਿਚ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ। ਇਸ ਮੈਦਾਨ ਨੇ ਇਲਾਕੇ ਨੂੰ ਕਈ ਹੋਣਹਾਰ ਖਿਡਾਰੀ ਦਿੱਤੇ ਹਨ, ਜਿਨ੍ਹਾਂ ਨੇ ਸੂਬਾ, ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਭੁੱਨਰਹੇੜੀ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਦਾਨ ਦੇ ਨਵੀਨੀਕਰਨ ਨਾਲ ਇੱਥੇ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਪੰਚਾਇਤ ਸੰਮਤੀ ਦੇ ਉਪ ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਉਪ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਬੀ. ਡੀ. ਪੀ. ਓ. ਸੰਦੀਪ ਸਿੰਘ, ਸਰਪੰਚ ਵਕੀਲ ਮਸਾਲ, ਸਰਪੰਚ ਗੁਰਪ੍ਰੀਤ ਸਿੰਘ ਸਰਵਾਰਾ ਬਲਾਕ ਪ੍ਰਧਾਨ, ਜਸਪਾਲ ਸਿੰਘ ਬਾਬਾ ਹਰਵਿੰਦਰ ਸਿੰਘ ਅਦਾਲਤੀਵਾਲਾ, ਕਸ਼ਮੀਰ ਸਿੰਘ ਫੌਜੀ, ਮੇਜਰ ਸਿੰਘ ਸਵਾਈ ਸਿੰਘ ਵਾਲਾ, ਰਾਜਵਿੰਦਰ ਸਿੰਘ ਪੰਚ, ਸਰਪੰਚ ਰਾਜਾ ਧੰਜੂ, ਕੋਚ ਲਤੀਫ ਮੁਹੰਮਦ, ਭਗਵਾਨ ਸਿੰਘ ਭੁੱਨਰਹੇੜੀ, ਚਰਨਜੀਤ ਸਿੰਘ ਬਾਜਵਾ ਸਮੇਤ ਹੋਰ ਪੰਚਾਇਤੀ ਨੁਮਾਇੰਦੇ, ਖੇਡ ਪ੍ਰੇਮੀ ਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਵਿਅਕਤੀ ਨੂੰ ਰੋਲ ਮਾਡਲ ਕਹਿਣਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ-ਚੁੰਨੀ ਅਗਲੀ ਖ਼ਬਰ ਅਜੀਤ, ਜਲੰਧਰ ਮਾਤਾ ਗੁਜਰੀ ਕਾਲਜ ਵਿਖੇ ਪੋਸਟਰ ਬਣਾਉਣ ਤੇ ਸਲੋਗਨ ਲੇਖਣ ਮੁਕਾਬਲਿਆਂ ਦਾ ਸਫ਼ਲ ਆਯੋਜਨ
Ad Position 24