ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੋਧੀ ਜਾਗਰੂਕਤਾ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਵਲੋਂ ਯੂ. ਜੀ.
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਵਲੋਂ ਯੂ. ਜੀ. ਸੀ. ਦੀਆਂ ਹਦਾਇਤਾਂ ਤਹਿਤ ਰੈਗਿੰਗ ਵਿਰੋਧੀ ਜਾਗਰੂਕਤਾ ਸੰਬੰਧੀ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਦੀ ਰੋਕਥਾਮ ਪ੍ਰਤੀ ਜਾਗਰੂਕ ਕਰਨਾ ਤੇ ਕਾਲਜ ਕੈਂਪਸ ਵਿਚ ਸਤਿਕਾਰ, ਸੁਰੱਖਿਆ ਤੇ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 107 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੁਇਜ਼ ਮੁਕਾਬਲੇ ਵਿਚ ਐਂਟੀ-ਰੈਗਿੰਗ ਜਾਗਰੂਕਤਾ ਤੇ ਰੈਗਿੰਗ ਦੀ ਰੋਕਥਾਮ ਨਾਲ ਸੰਬੰਧਿਤ ਪ੍ਰਸ਼ਨ ਸ਼ਾਮਿਲ ਕੀਤੇ ਗਏ ਅਤੇ ਸਭ ਭਾਗੀਦਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਸਿਹਤਮੰਦ ਸਿੱਖਿਆਤਮਿਕ ਵਾਤਾਵਰਨ ਵਿਚ ਰੈਗਿੰਗ ਲਈ ਕੋਈ ਥਾਂ ਨਹੀਂ ਹੈ ਤੇ ਵਿਦਿਆਰਥੀਆਂ ਵਿਚ ਇਸ ਵਿਰੁੱਧ ਸਰਗਰਮੀ ਨਾਲ ਜਾਗਰੂਕਤਾ ਇਸ ਦੀ ਰੋਕਥਾਮ ਵੱਲ ਪਹਿਲਾ ਕਦਮ ਹੈ। ਜੌਗਰਫ਼ੀ ਵਿਭਾਗ ਦੇ ਮੁਖੀ ਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨੁਪ੍ਰੀਤ ਸਿੰਘ ਟਿਵਾਣਾ ਨੇ ਸਕਾਰਾਤਮਿਕ ਕੈਂਪਸ ਸੱਭਿਆਚਾਰ ਦੇ ਨਿਰਮਾਣ ਵਿਚ ਐਂਟੀ-ਰੈਗਿੰਗ ਸੰਬੰਧੀ ਪਹਿਲਕਦਮੀਆਂ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਵਿਭਾਗ ਦੇ ਪ੍ਰੋ. ਲਵਪ੍ਰੀਤ ਸਿੰਘ ਨੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿਚ ਅਹਿਮ ਯੋਗਦਾਨ ਪਾਇਆ। ਪ੍ਰੋਗਰਾਮ ਨੇ ਵਿਦਿਆਰਥੀਆਂ ਵਿਚ ਇਹ ਸੰਦੇਸ਼ ਪਹੁੰਚਾਇਆ ਕਿ ਰੈਗਿੰਗ ਨੂੰ ਕਹੋ ਨਾ।