ਓ. ਪੀ. ਸਚਦੇਵਾ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਮੁੱਖ ਸਲਾਹਕਾਰ ਨਿਯੁਕਤ
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਸਮਾਜ ਸੇਵਕ ਓ.
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਸਮਾਜ ਸੇਵਕ ਓ. ਪੀ. ਸਚਦੇਵਾ ਨੂੰ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਫ਼ਤਹਿਗੜ੍ਹ ਸਾਹਿਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਾ. ਹਰਬੰਸ ਲਾਲ ਨੇ ਕਿਹਾ ਕਿ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਵਲੋਂ ਵਾਤਾਵਰਨ ਦੀ ਸੰਭਾਲ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸੰਸਥਾ ਵਲੋਂ ਨਾ ਕੇਵਲ ਪੰਜਾਬ ਭਰ ਵਿਚ ਬੂਟੇ ਲਗਾਏ ਜਾ ਰਹੇ ਹਨ, ਸਗੋਂ ਲੋਕਾਂ ਨੂੰ ਬੂਟਿਆਂ ਦੀ ਸਾਂਭ ਸੰਭਾਲ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਓ. ਪੀ. ਸਚਦੇਵਾ ਪਹਿਲਾਂ ਤੋਂ ਹੀ ਸਮਾਜ ਸੇਵਾ ’ਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ ਅਤੇ ਹੁਣ ਉਹ ਹਾਅ ਦਾ ਨਾਅਰਾ ਚੇਤਨਾ ਮੰਚ ਨਾਲ ਜੁੜ ਕੇ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਡਾ. ਲਾਲ ਨੇ ਕਿਹਾ ਕਿ ਇਹ ਮੌਸਮ ਬੂਟੇ ਲਗਾਉਣ ਦਾ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ 30 ਸਤੰਬਰ ਤੱਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਬਾਹਰ ਸੰਗਤਾਂ ਨੂੰ ਹਰੇ ਪ੍ਰਸ਼ਾਦ ਦੇ ਰੂਪ ਵਿਚ ਬੂਟੇ ਜਾਣਗੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਦੇ ਆਲ਼ੇ ਦੁਆਲੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਮੌਕੇ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸੈਕਟਰੀ ਨੰਬਰਦਾਰ ਮੋਹਨ ਸਿੰਘ ਚੁੰਨੀ ਖ਼ੁਰਦ, ਪੰਜਾਬੀ ਗਾਇਕ ਮਹਿੰਦਰ ਮਿੰਦੀ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਓ. ਪੀ. ਸਚਦੇਵਾ ਨੂੰ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦਾ ਮੁੱਖ ਸਲਾਹਕਾਰ ਨਿਯੁਕਤ ਹੋਣ ’ਤੇ ਸਨਮਾਨਿਤ ਕਰਕੇ ਵਧਾਈ ਵੀ ਦਿੱਤੀ ਗਈ।