25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ 15 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਅਮਲੋਹ, 24 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਭਗਵਾਨਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 15 ਦੇ ਕਰੀਬ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਹ ਪਰਿਵਾਰ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਤੇ ਚੇਅਰਮੈਨ ਰਣਜੀਤ ਸਿੰਘ ਕੋਟਲੀ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 25-08-2026
ਅਮਲੋਹ, 24 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਭਗਵਾਨਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 15 ਦੇ ਕਰੀਬ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਹ ਪਰਿਵਾਰ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਤੇ ਚੇਅਰਮੈਨ ਰਣਜੀਤ ਸਿੰਘ ਕੋਟਲੀ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਨਵੇਂ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦੇ ਨਾਲ-ਨਾਲ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਆਗੂਆਂ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਪ੍ਰਤੀ ਵੱਧ ਰਿਹਾ ਭਰੋਸਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਾਸਤੇ ਚੰਗੇ ਸੰਕੇਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਮਿਲ ਕੇ ਲੋਕ ਹਿਤਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਏਗੀ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਹਰਬੰਸ ਲਾਲ, ਦਰਸਣ ਕੁਮਾਰ, ਹੈਪੀ, ਸੋਨੂੰ, ਈਸਰ ਕੁਮਾਰ, ਸਨੀ, ਬਲਵੀਰ, ਜਗਤਾਰ ਸਿੰਘ, ਅਸ਼ੋਕ ਕੁਮਾਰ, ਮਲਕੀਤ ਸਿੰਘ, ਕਸ਼ਮੀਰ ਸਿੰਘ, ਸ਼ਿੰਦਰਪਾਲ, ਜੰਟੀ, ਅਜੈ ਕੁਮਾਰ, ਸਨਦੀਪ ਸਿੰਘ, ਮੁਖਤਿਆਰ ਪੱਪੂ, ਸਵਰਨ ਸਿੰਘ ਰਾਜੂ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਰਪ੍ਰੀਤ ਸਿੰਘ ਗੁਰਧਨਪੁਰ, ਰਜਿੰਦਰ ਬਿੱਟੂ, ਸੂਬੇਦਾਰ ਅਵਤਾਰ ਸਿੰਘ, ਰਣਜੀਤ ਸਿੰਘ ਕੋਟਲੀ, ਅਮਨਦੀਪ ਸਿੰਘ, ਕਾਲਾ ਸਿੰਘ, ਨੰਬਰਦਾਰ ਮੇਵਾ ਸਿੰਘ, ਜਗਜੀਤ ਸਿੰਘ ਮਛਰਾਏ, ਬਲਵੀਰ ਸਿੰਘ ਮਿੰਟੂ, ਗੁਰਮੀਤ ਸਿੰਘ, ਸੁਖਵੀਰ ਕੋਟਲੀ, ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਲਾਲ ਚੰਦ ਕਾਲਾ ਬੈਂਸ, ਗਗਨਦੀਪ ਉੱਪਲ, ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਪੀ. ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਆਦਿ ਕਾਂਗਰਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਮੀਰੀ ਪੀਰੀ ਖ਼ਾਲਸਾ’ ਮਾਰਚ 30 ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ-ਜਥੇ. ਰਿਆ ਮਾਰਚ ਦੇ ਸਵਾਗਤ ਅਤੇ... ਅਗਲੀ ਖ਼ਬਰ ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਵਿਅਕਤੀ ਨੂੰ ਰੋਲ ਮਾਡਲ ਕਹਿਣਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ-ਚੁੰਨੀ
Ad Position 24