07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਿਮਾਰ ਮਾਤਾ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ-ਮਨਦੀਪ ਕੌਰ ਸੰਧੂ

ਖਮਾਣੋਂ, 25 ਅਗਸਤ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਮੌਕੇ ਬੀਬੀ ਮਨਦੀਪ ਕੌਰ ਸੰਧੂ ਨੇ ਕਿਹਾ ਕਿ ਇਕ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਆਸ ਨੂੰ ਹੋਰ ਲੰਮਾ ਨਹੀਂ ਖਿੱਚਿਆ ਜਾਣਾ ਚਾਹੀਦਾ।

Ad Position 21
No active advertisement
ਅਜੀਤ ਡੈਸਕ 19-08-2026
ਖਮਾਣੋਂ, 25 ਅਗਸਤ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਮੌਕੇ ਬੀਬੀ ਮਨਦੀਪ ਕੌਰ ਸੰਧੂ ਨੇ ਕਿਹਾ ਕਿ ਇਕ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਆਸ ਨੂੰ ਹੋਰ ਲੰਮਾ ਨਹੀਂ ਖਿੱਚਿਆ ਜਾਣਾ ਚਾਹੀਦਾ। ਇਹ ਮਾਮਲਾ ਸਿਰਫ਼ ਇਕ ਪਰਿਵਾਰ ਦੀ ਪੀੜ ਨਾਲ ਸੰਬੰਧਿਤ ਨਹੀਂ, ਸਗੋਂ ਮਨੁੱਖੀ ਹੱਕਾਂ, ਸੰਵੇਦਨਸ਼ੀਲਤਾ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਨੁੱਖੀ ਅਤੇ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣੀ ਚਾਹੀਦੀ ਹੈ। ਬੀਬੀ ਮਨਦੀਪ ਕੌਰ ਸੰਧੂ ਨੇ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨਸਾਨੀਅਤ ਤੋਂ ਵੱਡੀ ਕੋਈ ਸਿਆਸਤ ਨਹੀਂ, ਇਕ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਆਸ ਨੂੰ ਸਿਆਸੀ ਜਾਂ ਪ੍ਰਸ਼ਾਸਨਿਕ ਪ੍ਰਕਿਰਿਆ ਦੀਆਂ ਲੰਬੀਆਂ ਦੂਰੀਆਂ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸੁਖਦੇਵ ਸਿੰਘ ਗੱਗੜਵਾਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਆਂ ਦੀ ਬਰਾਬਰੀ ਦੇ ਸਿਧਾਂਤ ਅਨੁਸਾਰ ਜਥੇਦਾਰ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ-ਡਾ. ਢੋਲੇਵਾਲ ਅਗਲੀ ਖ਼ਬਰ India Ends Pakistan’s World Cup Campaign | ਹਾਕੀ ਵਿਸ਼ਵ ਕੱਪ 2026
Ad Position 24