6 ਦੀ ਬਸੀ ਪਠਾਣਾਂ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ
ਬਸੀ ਪਠਾਣਾਂ, 25 ਅਗਸਤ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਚ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਸਾਦਿਕਪੁਰ ਵਿਖੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਪਿਛਲੇ ਸਮੇਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ।
ਬਸੀ ਪਠਾਣਾਂ, 25 ਅਗਸਤ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਚ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਸਾਦਿਕਪੁਰ ਵਿਖੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਪਿਛਲੇ ਸਮੇਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰਾਂ ਦੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਹੋਏ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਆਪਣੀਆਂ ਅੱਖਾਂ ਨਾਲ ਪਰਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਬਣੀਆਂ ਸੜਕਾਂ ਕਰੀਬ 10 ਸਾਲ ਬੀਤ ਜਾਣ ਦੇ ਬਾਵਜੂਦ ਉਹ ਅੱਜ ਵੀ ਮਜ਼ਬੂਤ ਹਨ, ਜਦਕਿ ਮੌਜੂਦਾ ਸਰਕਾਰ ਵਲੋਂ ਕੁਝ ਦਿਨ ਪਹਿਲਾਂ ਬਣਾਈ ਗਈ ਸੜਕ ਦੀ ਹਾਲਤ ਕਥਿਤ ਤੌਰ ’ਤੇ ਇੰਨੀ ਮਾੜੀ ਹੈ ਕਿ ਉਹ ਹੱਥਾਂ ਨਾਲ ਹੀ ਪੁੱਟੀ ਜਾ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹਲਕਾ ਬਸੀ ਪਠਾਣਾਂ ਵਿਚ 6 ਸਤੰਬਰ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਇਕੱਠ ਪੱਖੋਂ ਇਤਿਹਾਸਕ ਬਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਕਾਰ ਸਿੰਘ, ਕੁਲਦੀਪ ਸਿੰਘ, ਜਸਮੀਰ ਸਿੰਘ ਕੱਜਲ ਮਾਜਰਾ, ਰਣਜੀਤ ਸਿੰਘ, ਦਲਬਾਰਾ ਸਿੰਘ, ਹਰਪ੍ਰੀਤ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਜਗਦੀਸ਼ ਸਿੰਘ, ਤਰਨਦੀਪ ਸਿੰਘ, ਕਰਨੈਲ ਸਿੰਘ ਡਡਿਆਣਾ, ਮਨਜੀਤ ਸਿੰਘ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਰੈਲੋਂ, ਹਰਪ੍ਰੀਤ ਸਿੰਘ, ਸੁਖਜੋਤ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ।