ਸੱਜਣ ਕੁਮਾਰ ਦੇ ਹੱਕ ’ਚ ਬਿਆਨ ਦੇਣਾ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ-ਮੋਹਣ ਸਿੰਘ ਚੁੰਨੀ ਕਲਾਂ
ਬਸੀ ਪਠਾਣਾਂ, 25 ਅਗਸਤ (ਰਾਜਿੰਦਰ ਸ਼ਰਮਾ)-ਹਰਿਆਣਾ ਦੇ ਇਕ ਕਾਂਗਰਸੀ ਆਗੂ ਵਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਲਈ ਦਿੱਤਾ ਬਿਆਨ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਮੁੜ ਕੁਰੇਦਣ ਵਾਲਾ ਹੈ। ਇਹ ਪ੍ਰਗਟਾਵਾ ਭਾਜਪਾ ਆਗੂ ਮੋਹਣ ਸਿੰਘ ਚੁੰਨੀ ਕਲਾਂ ਨੇ ਗੱਲਬਾਤ ਦੌਰਾਨ ਕੀਤਾ।
ਬਸੀ ਪਠਾਣਾਂ, 25 ਅਗਸਤ (ਰਾਜਿੰਦਰ ਸ਼ਰਮਾ)-ਹਰਿਆਣਾ ਦੇ ਇਕ ਕਾਂਗਰਸੀ ਆਗੂ ਵਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਲਈ ਦਿੱਤਾ ਬਿਆਨ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਮੁੜ ਕੁਰੇਦਣ ਵਾਲਾ ਹੈ। ਇਹ ਪ੍ਰਗਟਾਵਾ ਭਾਜਪਾ ਆਗੂ ਮੋਹਣ ਸਿੰਘ ਚੁੰਨੀ ਕਲਾਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਾਂਗਰਸੀ ਆਗੂ ਦੇ ਬਿਆਨ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀਆਂ ਘਟਨਾਵਾਂ ਨੂੰ ਦੇਸ਼ ਦੀਆਂ ਘੱਟ ਗਿਣਤੀਆਂ ਕਦੇ ਨਹੀਂ ਭੁੱਲ ਸਕਦੀਆਂ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਵਲੋਂ ਸੱਜਣ ਕੁਮਾਰ ਬਾਰੇ ਹਮਦਰਦੀ ਵਾਲਾ ਰੁਖ਼ ਅਖ਼ਤਿਆਰ ਕਰਨਾ ਪੀੜਤ ਪਰਿਵਾਰਾਂ ਦੇ ਦੁੱਖਾਂ ਤੇ ਇਨਸਾਫ਼ ਦੀ ਲੰਬੀ ਲੜਾਈ ਦਾ ਅਪਮਾਨ ਹੈ। ਚੁੰਨੀ ਕਲਾਂ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਮਾਮਲਿਆਂ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਪੀੜਤਾਂ ਦੇ ਦਰਦ ਅਤੇ ਕਾਨੂੰਨ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨਸਾਫ਼ ਦੀ ਮੰਗ ਨੂੰ ਲੈ ਕੇ ਦਹਾਕਿਆਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।