27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ-ਕੀਮਤੀ ਭਗਤ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਸਹਾਰਾ ਗਊਧਨ ਦੀ ਸਾਂਭ ਸੰਭਾਲ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਅੰਦਰ ਗਊਧਨ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਅਹਿਮ ਮੀਟਿੰਗ ਕੀਤੀ। ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਮੁਆਫ਼ ਕਰਕੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਸਹਾਰਾ ਗਊਧਨ ਦੀ ਸਾਂਭ ਸੰਭਾਲ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਅੰਦਰ ਗਊਧਨ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਅਹਿਮ ਮੀਟਿੰਗ ਕੀਤੀ। ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਮੁਆਫ਼ ਕਰਕੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੜਕਾਂ ਤੇ ਬੇਸਹਾਰਾ ਗਊਧਨ ਨੂੰ ਸਰਕਾਰੀ ਜਾਂ ਨਿੱਜੀ ਗਊਸ਼ਾਲਾਵਾਂ ਵਿਚ ਪਹੁੰਚਾਉਣ ਲਈ ਸਬੰਧਿਤ ਵਿਭਾਗਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਮੋਹਰੀ ਭੂਮਿਕਾ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗੜੋਲੀਆਂ ਵਿਖੇ 18 ਏਕੜ ਜ਼ਮੀਨ ਵਿਚ ਕਰੀਬ 1.76 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਗਊਸ਼ਾਲਾ ਬਣੀ ਹੋਈ ਹੈ ਜਿਸ ਦੇ ਵਿਚ 5 ਹਜ਼ਾਰ ਪਸ਼ੂ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਸ਼ਹਿਰੀ ਖੇਤਰ ਅੰਦਰ ਕਾਰਜਸਾਧਕ ਅਫ਼ਸਰ ਅਤੇ ਪਿੰਡਾਂ ਵਿਚ ਬੀ.ਡੀ.ਪੀ.ਓਜ਼ ਨੂੰ ਸੜਕਾਂ ਦੇ ਘੁੰਮਣ ਵਾਲੇ ਬੇਸਹਾਰਾ ਗਊਧਨ ਨੂੰ ਸਰਕਾਰੀ ਗਊਸ਼ਾਲਾ ਜਾਂ ਪ੍ਰਾਈਵੇਟ ਗਊਸਾਲਵਾਂ ਵਿਚ ਪਹੁੰਚਾਉਣ ਦੀ ਹਦਾਇਤ ਕੀਤੀ। ਉਪ ਚੇਅਰਮੈਨ ਨੇ ਦੱਸਿਆ ਕਿ ਜ਼ਖ਼ਮੀ ਜਾਂ ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ 11 ਗਊਸ਼ਾਲਾਵਾਂ ਵਿਚ ਕਰੀਬ 3 ਕਰੋੜ 6 ਲੱਖ ਰੁਪਏ ਦੀ ਲਾਗਤ ਵਾਲੇ ਕਾਊ-ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਡਾ. ਭੁਪਿੰਦਰ ਪਾਲ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਪਸ਼ੂਆਂ ਦੇ ਮੈਡੀਕਲ ਚੈੱਕਅਪ ਲਈ ਵੈਟਰਨਰੀ ਅਫ਼ਸਰਾਂ ਦੀ ਡਿਊਟੀ ਲਗਾਈ ਜਾਵੇ ਅਤੇ ਸਬੰਧਿਤ ਦਾ ਡਿਊਟੀ ਰੋਸਟਰ ਹਰੇਕ ਗਊਸ਼ਾਲਾ ਵਿਖੇ ਨੋਟਿਸ ਬੋਰਡ ਦੇ ਤੌਰ ਤੇ ਲਗਾਇਆ ਜਾਵੇ। ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾਂ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਡੀ.ਡੀ.ਪੀ.ਓ ਜਸਪ੍ਰੀਤ ਕੌਰ, ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ, ਕੌਮੀ ਪ੍ਰਧਾਨ ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੱਗਾ ਕਲਾਂ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਵਲੋਂ ਮਾਰਕੀਟ ਕਮੇਟੀ ਸਰਹਿੰਦ ਦੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਸਨਮਾਨ
Ad Position 24