27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਟਰੱਕ ਦੀ ਲਪੇਟ ’ਚ ਆਉਣ ਕਾਰਨ ਚੰਡੀਗੜ੍ਹ ਵਾਸੀ ਪਤੀ-ਪਤਨੀ ਦੀ ਮੌਤ

ਬਸੀ ਪਠਾਣਾਂ, 26 ਅਗਸਤ (ਰਾਜਿੰਦਰ ਸ਼ਰਮਾ)- ਬੀਤੀ ਸ਼ਾਮ ਬਸੀ ਪਠਾਣਾਂ-ਮੋਰਿੰਡਾ ਰੋਡ ’ਤੇ ਆਲਮਪੁਰ-ਨੌਗਾਵਾਂ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਚੰਡੀਗੜ੍ਹ ਵਾਸੀ ਪਤੀ ਪਤਨੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਸੀ ਪਠਾਣਾਂ ਪੁਲਿਸ ਵਲੋਂ ਮ੍ਰਿਤਕਾਂ ਦੇ ਪੁੱਤਰ ਦੀ ਸ਼ਿਕਾਇਤ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਮ੍ਰਿਤਕ ਪਤੀ-ਪਤਨੀ ਦੀ ਫਾਈਲ ਫ਼ੋਟੋ। 27-08-2026
ਬਸੀ ਪਠਾਣਾਂ, 26 ਅਗਸਤ (ਰਾਜਿੰਦਰ ਸ਼ਰਮਾ)- ਬੀਤੀ ਸ਼ਾਮ ਬਸੀ ਪਠਾਣਾਂ-ਮੋਰਿੰਡਾ ਰੋਡ ’ਤੇ ਆਲਮਪੁਰ-ਨੌਗਾਵਾਂ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਚੰਡੀਗੜ੍ਹ ਵਾਸੀ ਪਤੀ ਪਤਨੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬਸੀ ਪਠਾਣਾਂ ਪੁਲਿਸ ਵਲੋਂ ਮ੍ਰਿਤਕਾਂ ਦੇ ਪੁੱਤਰ ਦੀ ਸ਼ਿਕਾਇਤ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਸੈਕਟਰ-41ਬੀ, ਚੰਡੀਗੜ੍ਹ ਨੇ ਦੱਸਿਆ ਕਿ ਉਸ ਦੇ ਪਿਤਾ ਧਰਮਵੀਰ ਸਿੰਘ ਅਤੇ ਮਾਤਾ ਸ਼ਸ਼ੀ ਬਾਲਾ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਚੰਡੀਗੜ੍ਹ ਆ ਰਹੇ ਸਨ । ਇਸ ਦੌਰਾਨ ਨੌਗਾਵਾਂ-ਆਲਮਪੁਰ ਨੇੜੇ ਇਕ ਟਰੱਕ ਦੇ ਚਾਲਕ ਵਲੋਂ ਕਥਿਤ ਤੌਰ ’ਤੇ ਲਾਪਰਵਾਹੀ ਨਾਲ ਟਰੱਕ ਚਲਾਉਂਦੇ ਹੋਏ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਪਤੀ-ਪਤਨੀ ਦੋਵਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਸੀ ਪਠਾਣਾਂ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਹਾਦਸਾਗ੍ਰਸਤ ਟਰੱਕ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਟਰੱਕ ਚਾਲਕ ਦਲਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ-ਭੁੱਟਾ ਅਗਲੀ ਖ਼ਬਰ ਪਿੰਡ ਬੁੱਗਾ ਕਲਾਂ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ
Ad Position 24