ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵਲੋਂ ਐਕਸਟੈਂਪੋਰ ਮੁਕਾਬਲੇ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਰੈਗਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਐਕਸਟੈਂਪੋਰ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ‘ਨੈਤਿਕ ਕੈਂਪਸ ਦਾ ਨਿਰਮਾਣ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਰੈਗਿੰਗ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ।
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਰੈਗਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਐਕਸਟੈਂਪੋਰ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ‘ਨੈਤਿਕ ਕੈਂਪਸ ਦਾ ਨਿਰਮਾਣ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਰੈਗਿੰਗ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਦੇ ਵੱਖ-ਵੱਖ ਰੂਪਾਂ ਅਤੇ ਇਸ ਦੇ ਗੰਭੀਰ ਨਤੀਜਿਆਂ ਪ੍ਰਤੀ ਜਾਗਰੂਕ ਕਰਨਾ ਸੀ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕਰਵਾਇਆ ਗਿਆ। ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਰੈਗਿੰਗ ਨਾਲ ਸਬੰਧਿਤ ਘਟਨਾਵਾਂ ਦੀ ਗੰਭੀਰਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਰੈਗਿੰਗ ਨੂੰ ਰੋਕਣ ਲਈ ਵਿਦਿਆਰਥੀਆਂ ਵਿਚ ਸਮੂਹਿਕ ਜ਼ਿੰਮੇਵਾਰੀ ਅਤੇ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਰੈਗਿੰਗ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੈਂਪਸ ਵਿਚ ਨੈਤਿਕਤਾ, ਸਨਮਾਨ ਅਤੇ ਸਦਭਾਵਨਾ ਵਾਲਾ ਮਾਹੌਲ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਵਿਚ ਬੀ.ਏ.ਜੇ.ਐਮ.ਸੀ. ਭਾਗ ਪਹਿਲਾ ਦੀਆਂ ਜਸਪਾਲ ਕੌਰ ਤੇ ਨਾਜ਼ੀਆ ਅਤੇ ਬੀ.ਏ. ਭਾਗ ਪਹਿਲਾ ਦੇ ਸੌਰਵਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਭਾਗ ਵਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਮੌਕੇ ਕਰਵਾਏ ਗਏ ਫ਼ੋਟੋ ਫ਼ੀਚਰ ਅਤੇ ਫ਼ੋਟੋਗ੍ਰਾਫ਼ੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰੀ ਵਿਭਾਗ ਦੇ ਪ੍ਰੋ. ਭਗਵੰਤ ਸਿੰਘ, ਪ੍ਰੋ. ਲਵਨੀਤ ਵਸ਼ਿਸਠ, ਪ੍ਰੋ. ਨਾਦਿਸ਼ ਅਤੇ ਪ੍ਰੋ. ਭਵਨੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਰੈਗਿੰਗ ਵਿਰੁੱਧ ਜਾਗਰੂਕ ਰਹਿਣ ਅਤੇ ਐਂਟੀ-ਰੈਗਿੰਗ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।