ਕਰਮਚਾਰੀ ਦਲ ਭਗੜਾਣਾ ਵਲੋਂ ਅੱਜ ਮਹਾਂ ਹੜਤਾਲ ਨੂੰ ਪੂਰਨ ਹਮਾਇਤ ਦਾ ਐਲਾਨ
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਮੁਲਾਜ਼ਮ ’ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਵੱਖ-ਵੱਖ ਪੈਂਡਿੰਗ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਮਹਾਂ ਹੜਤਾਲ ਦੇ ਕੀਤੇ ਐਲਾਨ ਦੀ ਪੂਰਨ ਹਮਾਇਤ ਕਰਦਿਆਂ ਕਰਮਚਾਰੀ ਦਲ ਭਗੜਾਣਾ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੇ ਕਿਹਾ ਕਿ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਬਾਹਰ ਕੀਤੇ ਜਾਣ ਵਾਲੇ ਵੱਡੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰੇਗੀ। ਜਦੋਂਕਿ ਜਥੇਬੰਦੀ ਦੇ ਹੋਰ ਅਹੁਦੇਦਾਰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋ ਕੇ ਸੰਘਰਸ਼ ਦੀ ਪੂਰਨ ਹਮਾਇਤ ਕਰਨ।
ਅਜੀਤ ਡੈਸਕ
27-08-2026