ਪੰਜਰਥ ਦੀ ਅਗਵਾਈ ਹੇਠ ਅਮਰੀਕਾ ਦੀ ਧਰਤੀ ਮਿਲਵਾਕੀ ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ
ਸਮਾਣਾ, 26 ਅਗਸਤ (ਹਰਵਿੰਦਰ ਸਿੰਘ ਟੋਨੀ)- ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਮੁੱਖ ਸੇਵਾਦਾਰ ਜਥੇ. ਦਲਜੀਤ ਸਿੰਘ ਰਿੰਪਲ ਪੰਜਰਥ ਦੀ ਅਗਵਾਈ ਹੇਠ ਅਮਰੀਕਾ ਦੇ ਸ਼ਹਿਰ ਮਿਲਵਾਕੀ ਵਿਖੇ ਗੁਰਦੁਆਰਾ ਸਿੱਖ ਟੈਪਲ ਉਕਰੀਕ ਵਿਚ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਸਮਾਣਾ, 26 ਅਗਸਤ (ਹਰਵਿੰਦਰ ਸਿੰਘ ਟੋਨੀ)- ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਮੁੱਖ ਸੇਵਾਦਾਰ ਜਥੇ. ਦਲਜੀਤ ਸਿੰਘ ਰਿੰਪਲ ਪੰਜਰਥ ਦੀ ਅਗਵਾਈ ਹੇਠ ਅਮਰੀਕਾ ਦੇ ਸ਼ਹਿਰ ਮਿਲਵਾਕੀ ਵਿਖੇ ਗੁਰਦੁਆਰਾ ਸਿੱਖ ਟੈਪਲ ਉਕਰੀਕ ਵਿਚ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ’ਚ ਪੰਥ ਪ੍ਰਸਿੱਧ ਢਾਡੀ ਰਾਗੀ ਅਤੇ ਕਥਾ ਵਾਚਕਾ ਨੇ ਸਿੱਖ ਸੰਗਤਾਂ ਨੂੰ ਆਪਣੇ ਕਥਾ ਵਿਚਾਰਾ ਨਾਲ ਨਿਹਾਲ ਕੀਤਾ। ਸਮਾਗਮ ਦੌਰਾਨ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਗੁਰੁ ਲਾਧੋ ਰੇ ਦਿਵਸ ਮਨਾਇਆ ਗਿਆ। ਇਸ ਸਮਾਗਮ ’ਚ ਡਾਕਟਰ ਸੁਖਪ੍ਰੀਤ ਸਿੰਘ ਉਦੋਕੇ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਲੁਬਾਣਾ ਕੌਮ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਮੱਖਣ ਸ਼ਾਹ ਲੁਬਾਣਾ ਗੁਰੂ ਲਾਧੋ ਨੇ ਸੇਵਾ ਸੋਸਾਇਟੀ ਤੇ ਉਥੋਂ ਦੀ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ֹ’ ਚ ਅਮਰੀਕਾ ਦੀਆਂ ਸੰਗਤਾਂ ਵਧ ਚੜ੍ਹਕੇ ਹਾਜ਼ਰੀ ਭਰੀ ਗਈ ਤੇ ਉਥੇ ਹੀ ਡਾਕਟਰ ਸੁਖਪ੍ਰੀਤ ਸਿੰਘ ਉਗੋਕੇ ਤੇ ਸੁਖਵਿੰਦਰ ਸਿੰਘ ਘੱਗਰ ਦੇ ਗ੍ਰਹਿ ਵਿਖੇ ਜਾ ਕੇ ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਮੁੱਖ ਸੇਵਾਦਾਰ ਜਥੇ. ਭਾਈ ਦਲਜੀਤ ਸਿੰਘ ਰਿੰਪਲ ਪੰਜਰਥ ਵਲੋਂ ਸਿਰਪਾਉ ਪਾਕੇ ਸਮਮਾਨ ਚਿੰਨ੍ਹ ਦਿੰਦਿਆਂ ਸਨਮਾਨਿਤ ਕੀਤਾ ਗਿਆ।