27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮਹਾਂ ਹੜਤਾਲ ਦਾ ਪੂਰਨ ਸਮਰਥਨ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਪੱਧਰੀ ਮੀਟਿੰਗ ਵਿਚ 27 ਅਗਸਤ ਨੂੰ ਮੁਲਾਜ਼ਮ ’ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਮਹਾਂ ਹੜਤਾਲ ਦੇ ਦਿੱਤੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤ ਪਾਲ ਕੌਰ, ਵਾਈਸ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸੂਬਾ ਸਕੱਤਰ ਮਨਦੀਪ ਕੁਮਾਰੀ ਤੇ ਰਣਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਹੱਕੀ ਮੰਗਾਂ ਪ੍ਰਤੀ ਅਣਦੇਖੀ ਦੇ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਕੀਤਾ ਜਾ ਰਿਹਾ ਸੰਘਰਸ਼ ਪੂਰੀ ਤਰ੍ਹਾਂ ਜਾਇਜ਼ ਹੈ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਪੱਧਰੀ ਮੀਟਿੰਗ ਵਿਚ 27 ਅਗਸਤ ਨੂੰ ਮੁਲਾਜ਼ਮ ’ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਮਹਾਂ ਹੜਤਾਲ ਦੇ ਦਿੱਤੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤ ਪਾਲ ਕੌਰ, ਵਾਈਸ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸੂਬਾ ਸਕੱਤਰ ਮਨਦੀਪ ਕੁਮਾਰੀ ਤੇ ਰਣਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਹੱਕੀ ਮੰਗਾਂ ਪ੍ਰਤੀ ਅਣਦੇਖੀ ਦੇ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਕੀਤਾ ਜਾ ਰਿਹਾ ਸੰਘਰਸ਼ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਮੇਤ ਪੰਜਾਬ ਦੇ ਸਮੂਹ ਮੁਲਾਜ਼ਮ ਮਹਿੰਗਾਈ, ਘੱਟ ਮਾਣ ਭੱਤੇ, ਤਨਖ਼ਾਹਾਂ, ਰੁਜ਼ਗਾਰ ਦੀ ਅਸੁਰੱਖਿਆ ਅਤੇ ਆਪਣੇ ਹੱਕਾਂ ’ਤੇ ਹੋ ਰਹੇ ਹਮਲਿਆਂ ਤੋਂ ਪ੍ਰੇਸ਼ਾਨ ਹਨ। ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਮੁਲਾਜ਼ਮ ਅਤੇ ਮਜ਼ਦੂਰ ਵਰਗ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਦੂਜੇ ਪਾਸੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਲਗਾਤਾਰ ਵਾਧੂ ਕੰਮ ਲਿਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁਤਾਬਿਕ ਉਚਿੱਤ ਮਾਣ ਭੱਤਾ ਅਤੇ ਸਮਾਜਿਕ ਸੁਰੱਖਿਆ ਨਹੀਂ ਦਿੱਤੀ ਜਾ ਰਹੀ। ਯੂਨੀਅਨ ਆਗੂਆਂ ਨੇ ਕਿਹਾ ਕਿ ਹੱਕਾਂ ਦੀ ਲੜਾਈ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਦੇ ਮੁਲਾਜ਼ਮ ਅਤੇ ਮਜ਼ਦੂਰ ਵਰਗ ਆਪਣੇ ਹੱਕਾਂ ਲਈ ਜਥੇਬੰਦ ਹੋ ਕੇ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਪੰਜਾਬ ਭਰ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ 27 ਅਗਸਤ ਦੀ ਮਹਾਂ ਹੜਤਾਲ ਅਤੇ ਰੋਸ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਫੀਲਡਜ਼ ਸਕੂਲ ਵਿਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਡਾ. ਬੀ. ਐਸ. ਸੰਧੂ ਸਕੂਲ ਦੇ ਲੜਕਿਆਂ ਨੇ ਰੱਸਾਕਸ਼ੀ ਖੇਡ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਿਲ
Ad Position 24