27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗ੍ਰੀਨ ਫੀਲਡਜ਼ ਸਕੂਲ ਵਿਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਤੀਸਰੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਆਪਣੀ ਕਲਾਤਮਿਕ ਪ੍ਰਤਿਭਾ ਅਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੰਗ-ਬਰੰਗੀਆਂ ਅਤੇ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਮਿਹਨਤ, ਸਿਰਜਣਾਤਮਿਕਤਾ ਅਤੇ ਸੁੰਦਰ ਪੇਸ਼ਕਾਰੀ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਪੁਜ਼ੀਸ਼ਨਾਂ ਵੀ ਕੱਢੀਆਂ ਗਈਆਂ। ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਧਾਈ ਦਿੱਤੀ ਗਈ, ਜਿਸ ਵਿਚ ਪਹਿਲੀ ਪੁਜ਼ੀਸ਼ਨ ਈਸ਼ਮਨ ਬੈਂਸ ਸੱਤਵੀਂ ਜਮਾਤ, ਦੂਜੀ ਪੁਜ਼ੀਸ਼ਨ ਹੁਨਰਜੋਤ ਕੌਰ ਸੱਤਵੀਂ ਤੇ ਯਸ਼ਪ੍ਰੀਤ ਕੌਰ ਅੱਠਵੀਂ, ਤੀਸਰੀ ਪੁਜ਼ੀਸ਼ਨ ਏਕਮਜੋਤ ਛੇਵੀਂ, ਗੁਰਮਨਪ੍ਰੀਤ ਕੌਰ ਸੱਤਵੀਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਮਹਾਂ ਬੰਦ ’ਚ ਸ਼ਮੂਲੀਅਤ ਕਰੇਗੀ ਪੈਰਾ ਮੈਡੀਕਲ ਐਸੋਸੀਏਸ਼ਨ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮਹਾਂ ਹੜਤਾਲ ਦਾ ਪੂਰਨ ਸਮਰਥਨ
Ad Position 24