ਅੱਜ ਦੇ ਮਹਾਂ ਬੰਦ ’ਚ ਸ਼ਮੂਲੀਅਤ ਕਰੇਗੀ ਪੈਰਾ ਮੈਡੀਕਲ ਐਸੋਸੀਏਸ਼ਨ
ਸੰਘੋਲ, 26 ਅਗਸਤ (ਪਰਮਵੀਰ ਸਿੰਘ ਧਨੋਆ)-ਮੁਲਾਜ਼ਮ ’ਤੇ ਪੈਨਸ਼ਨਰ ਯੂਨੀਅਨ ਦੇ ਸਾਂਝੇ ਫ਼ਰੰਟ ਵਲੋਂ ਸੂਬਾ ਸਰਕਾਰ ਦੁਆਰਾ ਡੀ. ਏ ਸਮੇਤ ਹੋਰਨਾਂ ਮਸਲਿਆਂ ਦਾ ਹੱਲ ਨਾ ਕੀਤੇ ਜਾਣ ਖ਼ਿਲਾਫ਼ ਦਿੱਤੇ ਗਏ ਹੜਤਾਲ ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਸੰਘੋਲ ਵਲੋਂ ਅੱਜ ਦੇ ਮਹਾਂ ਹੜਤਾਲ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਸੰਘੋਲ, 26 ਅਗਸਤ (ਪਰਮਵੀਰ ਸਿੰਘ ਧਨੋਆ)-ਮੁਲਾਜ਼ਮ ’ਤੇ ਪੈਨਸ਼ਨਰ ਯੂਨੀਅਨ ਦੇ ਸਾਂਝੇ ਫ਼ਰੰਟ ਵਲੋਂ ਸੂਬਾ ਸਰਕਾਰ ਦੁਆਰਾ ਡੀ.ਏ ਸਮੇਤ ਹੋਰਨਾਂ ਮਸਲਿਆਂ ਦਾ ਹੱਲ ਨਾ ਕੀਤੇ ਜਾਣ ਖ਼ਿਲਾਫ਼ ਦਿੱਤੇ ਗਏ ਹੜਤਾਲ ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਸੰਘੋਲ ਵਲੋਂ ਅੱਜ ਦੇ ਮਹਾਂ ਹੜਤਾਲ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲਈ ਸਬੰਧਿਤ ਅਧਿਕਾਰੀਆਂ ਨੂੰ ਛੁੱਟੀ ਦੀ ਅਰਜ਼ੀ ਸੌਂਪੀ ਗਈ ਹੈ। ਸੰਘੋਲ ’ਚ ਸੰਬੰਧਿਤ ਕਮੇਟੀ ਵਲੋਂ ਸਮੂਹਿਕ ਛੁੱਟੀ ਮੈਡੀਕਲ ਅਫ਼ਸਰ ਇੰਚਾਰਜ ਪਬਲਿਕ ਹੈਲਥ ਸੈਂਟਰ ਸੰਘੋਲ ਨੂੰ ਸੌਂਪੀ ਗਈ। ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ, ਜਨਰਲ ਸਕੱਤਰ ਲਖਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਰਿਹਾ।