28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਲਾਗੂ ਕਰੇ ਸਰਕਾਰ-ਐਸ.ਐਮ.ਓ., ਐਸ.ਡੀ.ਓ.

ਅਮਲੋਹ, 27 ਅਗਸਤ (ਕੇਵਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ’ਚ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ ਉੱਥੇ ਹੀ ਸਿਵਲ ਹਸਪਤਾਲਾਂ ਵਿਚ ਵੀ ਕੰਮਕਾਜ ਬੰਦ ਰਿਹਾ। ਇਸੇ ਤਹਿਤ ਸਿਵਲ ਹਸਪਤਾਲ ਅਮਲੋਹ ਵਿਚ ਵੀ ਓ.

Ad Position 21
No active advertisement
ਜਸ਼ਨਪ੍ਰੀਤ ਸਿੰਘ ਐਸ.ਐਮ.ਓ, ਗੁਰਦਰਸ਼ਨ ਸਿੰਘ ਐਸ.ਡੀ.ਓ., ਬਿਜਲੀ ਬੋਰਡ। 28-08-2026
ਅਮਲੋਹ, 27 ਅਗਸਤ (ਕੇਵਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ’ਚ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ ਉੱਥੇ ਹੀ ਸਿਵਲ ਹਸਪਤਾਲਾਂ ਵਿਚ ਵੀ ਕੰਮਕਾਜ ਬੰਦ ਰਿਹਾ। ਇਸੇ ਤਹਿਤ ਸਿਵਲ ਹਸਪਤਾਲ ਅਮਲੋਹ ਵਿਚ ਵੀ ਓ.ਪੀ.ਡੀ. ਦਾ ਕੰਮ ਬੰਦ ਰਿਹਾ ਤੇ ਸਿਰਫ਼ ਐਮਰਜੈਂਸੀ ਦਾ ਕੰਮ ਹੀ ਕੀਤਾ ਜਾਂਦਾ ਰਿਹਾ। ਇਸ ਸਬੰਧੀ ਸਿਵਲ ਹਸਪਤਾਲ ਅਮਲੋਹ ਦੇ ਐਸ.ਐਮ.ਓ. ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਵੀ ਸਿਵਲ ਹਸਪਤਾਲ ਵਿਚ ਓ.ਪੀ.ਡੀ. ਦਾ ਕੰਮ ਬੰਦ ਹੈ, ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਵਲੋਂ ਦਿੱਤੇ ਗਏ ਸੱਦੇ ਤੇ ਅੱਜ ਉਨ੍ਹਾਂ ਵਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਅੱਜ ਕੰਮਕਾਰ ਪ੍ਰਭਾਵਿਤ ਹੈ। ਇਸ ਮੌਕੇ ਬਿਜਲੀ ਬੋਰਡ ਦੇ ਐਸ.ਡੀ.ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਵੀ ਅੱਜ ਪੰਜਾਬ ਬੰਦ ਦੇ ਸੱਦੇ ਤੇ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕੋਰਡੀਆ ਸੰਸਥਾਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ- ਭੁੱਟਾ
Ad Position 24