28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡਾ. ਸਤੀਸ਼ ਪੂਨੀਆ ਦਾ ਤਜਰਬਾ ਪੰਜਾਬ ਭਾਜਪਾ ਲਈ ਹੋਵੇਗਾ ਵੱਡੀ ਤਾਕਤ-ਬਲ

ਮੰਡੀ ਗੋਬਿੰਦਗੜ੍ਹ, 27 ਅਗਸਤ (ਇਕਬਾਲਦੀਪ ਸੰਧੂ)-ਭਾਜਪਾ ਆਗੂ ਸੰਦੀਪ ਸਿੰਘ ਬਲ ਨੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਭਾਜਪਾ ਆਗੂ ਸੰਦੀਪ ਸਿੰਘ ਬਲ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਸਮੇਂ। ਅਜੀਤ ਤਸਵੀਰ 28-08-2026
ਮੰਡੀ ਗੋਬਿੰਦਗੜ੍ਹ, 27 ਅਗਸਤ (ਇਕਬਾਲਦੀਪ ਸੰਧੂ)-ਭਾਜਪਾ ਆਗੂ ਸੰਦੀਪ ਸਿੰਘ ਬਲ ਨੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੂਬੇ ਸਾਹਮਣੇ ਖੜ੍ਹੀਆਂ ਵੱਖ-ਵੱਖ ਚੁਣੌਤੀਆਂ, ਲੋਕਾਂ ਦੀਆਂ ਉਮੀਦਾਂ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤਿਕ ਦਿਸ਼ਾ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬਲ ਨੇ ਕਿਹਾ ਕਿ ਡਾ. ਸਤੀਸ਼ ਪੂਨੀਆ ਦਾ ਲੰਮਾ ਸਿਆਸੀ ਤਜ਼ਰਬਾ, ਸੰਗਠਨਾਤਮਿਕ ਸਮਝ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਦਾ ਅਨੁਭਵ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਲੋਕਾਂ ਨਾਲ ਸਿੱਧਾ ਸੰਵਾਦ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਹਿਤਾਂ, ਵਿਕਾਸ ਅਤੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਏਗੀ। ਬਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਡਾ. ਪੂਨੀਆ ਦੀ ਅਗਵਾਈ ਅਤੇ ਤਜਰਬੇ ਨਾਲ ਪੰਜਾਬ ਵਿਚ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ ਅਤੇ ਸੰਗਠਨ ਹੋਰ ਮਜ਼ਬੂਤੀ ਨਾਲ ਅੱਗੇ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ ਅਗਲੀ ਖ਼ਬਰ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਮੁਖੀਆਂ ਨਾਲ ਏ.ਡੀ.ਸੀ ਨੇ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਮੀਟਿੰਗ
Ad Position 24